14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਹੱਕ ਮੰਗਦੇ ਨੌਜਵਾਨਾਂ 'ਤੇ ਡਾਂਗਾਂ ਮਾਰਨਾ ਪੰਜਾਬ ਸਰਕਾਰ ਦੀ ਕਾਇਰਤਾ-ਚੌਹਾਨ, ਗੁਰਾਇਆ

Ad Position 21
No active advertisement
ਅਜੀਤ ਡੈਸਕ 07-06-2026
ਟਾਂਡਾ ਉੜਮੁੜ, 6 ਜੂਨ (ਦੀਪਕ ਬਹਿਲ)-ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਤੇ ਜਨਰਲ ਸਕੱਤਰ ਪਿ੍ਤਪਾਲ ਸਿੰਘ ਗੁਰਾਇਆ ਨੇ ਇਕ ਬਿਆਨ ਰਾਹੀਂ ਪੈੱ੍ਰਸ ਨੂੰ ਦੱਸਿਆ ਕਿ ਕੱਲ੍ਹ ਜੋ ਪਟਿਆਲਾ ਵਿਖੇ ਬਿਜਲੀ ਬੋਰਡ ਦੇ ਦਫ਼ਤਰ ਅੱਗੇ ਆਪਣੇ ਹੱਕਾਂ ਲਈ ਸ਼ਾਂਤਮਈ ਧਰਨਾ ਲਗਾ ਕੇ ਬੈਠੇ ਬੇਰੁਜ਼ਗਾਰ ਨੌਜਵਾਨਾਂ 'ਤੇ ਪੰਜਾਬ ਸਰਕਾਰ ਵਲੋਂ ਵੈਸ਼ੀਆਨਾ ਲਾਠੀ ਚਾਰਜ ਕੀਤਾ ਉਸ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦੇ ਹਾਂ | ਪੰਜਾਬ ਸਰਕਾਰ ਨੇ ਆਪਣੇ ਹੱਕ ਮੰਗਦੇ ਨੌਜਵਾਨਾਂ ਨੂੰ ਡਾਂਗਾਂ ਮਾਰੀਆਂ, ਉਨ੍ਹਾਂ ਦੀਆਂ ਲੱਤਾਂ ਤੋੜੀਆਂ, ਬਾਂਹਾਂ ਤੋੜੀਆਂ ਪਗਾਂ ਲਾਉਣੀਆਂ ਇਹ ਕਿੱਥੋਂ ਦਾ ਇਨਸਾਫ਼ ਹੈ ਇਹ ਲੋਕਤੰਤਰ ਨਹੀਂ ਤਾਨਾਸ਼ਾਹੀ ਹੈ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਜਿਹੜੇ ਬੇਰੁਜ਼ਗਾਰ ਨੌਜਵਾਨਾਂ ਦੀਆਂ ਸੰਘਰਸ਼ ਕਰਦੇ ਸਮੇਂ ਲੱਤਾਂ ਤੋੜੀਆਂ, ਬਾਂਹਾਂ ਤੋੜੀਆਂ ਉਨ੍ਹਾਂ ਦੀ ਦੇਖਭਾਲ ਉਨ੍ਹਾਂ ਦਾ ਇਲਾਜ ਫ਼ੌਰੀ ਤੌਰ 'ਤੇ ਕਿਰਾਇਆ ਜਾਵੇ ਅਤੇ ਉਨ੍ਹਾਂ ਨੂੰ ਜੋ ਬਣਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਜਿਹੜੇ ਮੁਲਾਜ਼ਮਾਂ ਨੇ ਸਰਕਾਰ ਦੀ ਸ਼ਹਿ ਤੇ ਇਨ੍ਹਾਂ ਅੱਤਿਆਚਾਰ ਕੀਤਾ ਇਨ੍ਹਾਂ ਮੁਲਾਜ਼ਮਾਂ 'ਤੇ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਪੁਲਿਸ ਸਟੇਟ ਬਣਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕਰਾਂਗੇ-ਰਾਜਾ ਵੜਿੰਗ ਅਗਲੀ ਖ਼ਬਰ ਅਪ੍ਰੈਂਟਸ਼ਿਪ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਨਿਖੇਧੀ-ਕੁਲਵੰਤ ਸਿੰਘ
Ad Position 24