15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਤਰਸੇਮ ਸਿੰਘ ਪੁਰੇਵਾਲ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਕੌਮੀ ਮੀਤ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 07-06-2026
ਹੁਸ਼ਿਆਰਪੁਰ, 6 ਜੂਨ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਸਾਬਕਾ ਐਲ. ਡੀ. ਐਮ. ਲੀਡ ਬੈਂਕ ਤੇ ਸਮਾਜ ਸੇਵੀ ਤਰਸੇਮ ਸਿੰਘ ਪੁਰੇਵਾਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਪਾਰਟੀ ਮੈਂਬਰਸ਼ਿਪ ਭਰਤੀ 'ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ | ਇਸ ਨਿਯੁਕਤੀ 'ਤੇ ਜ਼ਿਲ੍ਹਾ ਲੀਡਰਸ਼ਿਪ ਵਲੋਂ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਸਮੂਹ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਨੂੰ ਜ਼ਿਲੇ੍ਹ 'ਚ ਹੋਰ ਮਜ਼ਬੂਤ ਹੋਵੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ, ਕੌਮੀ ਜਨਰਲ ਸਕੱਤਰ ਹਰਬੰਸ ਸਿੰਘ ਮੰਝਪੁਰ, ਕੌਮੀ ਜਨਰਲ ਸਕੱਤਰ ਅਵਤਾਰ ਸਿੰਘ ਜੌਹਲ, ਕੌਮੀ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਜੰਡਾਂ, ਜ਼ਿਲ੍ਹਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਮੂਨਕ, ਨਿਰਮਲ ਸਿੰਘ ਮੁਕੇਰੀਆਂ, ਮਦਨ ਮੋਹਨ ਸਿੰਘ ਸ਼ਾਮਚੁਰਾਸੀ, ਉਂਕਾਰ ਸਿੰਘ ਹੁਸ਼ਿਆਰਪੁਰ ਨੇ ਤਰਸੇਮ ਸਿੰਘ ਪੁਰੇਵਾਲ ਨੂੰ ਨਿਯੁਕਤੀ 'ਤੇ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਤਰਸੇਮ ਸਿੰਘ ਪੁਰੇਵਾਲ ਨੇ ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਸਮੁੱਚੀ ਕੌਮੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ |
Ad Position 22
No active advertisement
ਪਿਛਲੀ ਖ਼ਬਰ ਪੂਰਬੀ ਮੰਡਲ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਅਵਿਨਾਸ਼ ਰਾਏ ਖੰਨਾ ਵਲੋਂ ਸਨਮਾਨ ਅਗਲੀ ਖ਼ਬਰ ਖ਼ਾਲਸਾ ਕਾਲਜ 'ਚ ਫੁੱਟਬਾਲ ਕੋਚਿੰਗ ਦੇ ਹੁਨਰ ਤੇ ਸਿਖਲਾਈ ਸੰਬੰਧੀ ਸਿਖਲਾਈ ਕੈਂਪ ਦਾ ਉਦਘਾਟਨ
Ad Position 24