15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਭੰਗਾਲਾ-ਮਾਨਸਰ ਵਿਚਕਾਰ ਰੇਲਵੇ ਪੁਲ ਨਜ਼ਦੀਕ ਸ਼ੱਕੀ ਹਾਲਤ 'ਚ ਮਿਲੀ ਲਾਸ਼

Ad Position 21
No active advertisement
ਅਜੀਤ ਡੈਸਕ 07-06-2026
ਭੰਗਾਲਾ, 6 ਜੂਨ (ਬਲਵਿੰਦਰਜੀਤ ਸਿੰਘ ਸੈਣੀ)-ਭੰਗਾਲਾ ਮਾਨਸਰ ਵਿਚਕਾਰ ਰੇਲਵੇ ਪੁਲ ਨਜ਼ਦੀਕ ਸ਼ੱਕੀ ਹਾਲਤ 'ਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਮੌਕੇ ਐਸ. ਐਚ. ਓ. ਪਿ੍ੰਸਪਾਲ ਸਿੰਘ ਮੁਕੇਰੀਆਂ ਨੇ ਦੱਸਿਆ ਕਿ ਭੰਗਾਲਾ ਮਾਨਸਰ ਦੇ ਵਿਚਕਾਰ ਇਕ ਪੀਰ ਬਾਬਾ ਦੇ ਅਸਥਾਨ 'ਤੇ ਰੋਜ਼ਾਨਾ ਸਫ਼ਾਈ ਕਰਨ ਵਾਲੇ ਵਿਅਕਤੀ ਨੇ ਇਕ ਵਿਅਕਤੀ ਨੂੰ ਬੇਹੋਸ਼ ਪਿਆ ਦੇਖਿਆ ਅਤੇ ਤੁਰੰਤ ਸੜਕ ਦੇ ਦੂਜੇ ਪਾਸੇ ਸਥਿਤ ਇਕ ਢਾਬਾ ਮਾਲਕ ਨੂੰ ਮੌਕੇ 'ਤੇ ਬੁਲਾਇਆ ਜਦੋਂ ਦੋਵਾਂ ਨੇ ਉਸ ਵਿਅਕਤੀ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ ਤਾਂ ਪਤਾ ਲੱਗਾ ਕਿ ਉਹ ਮਰ ਚੁੱਕਾ ਸੀ | ਇਸ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ | ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ 'ਤੇ ਪਹੁੰਚੀ | ਮਿ੍ਤਕ ਦੀ ਪਛਾਣ ਨਰੇਸ਼ ਕੁਮਾਰ (59) ਪੁੱਤਰ ਓਮ ਪ੍ਰਕਾਸ਼ ਵਾਸੀ ਚਰਖਾ ਕਾਲੋਨੀ ਮੁਕੇਰੀਆਂ ਵਜੋਂ ਹੋਈ ਹੈ | ਪੁਲਿਸ ਅਨੁਸਾਰ ਮੌਤ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮਿਲੇਗੀ | ਫਿਲਹਾਲ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਤਲਵਾੜਾ ਨੂੰ ਤਹਿਸੀਲ ਦਾ ਦਰਜਾ ਦਿੱਤਾ ਜਾਵੇਗਾ-ਮੁਨੀਸ਼ ਚੱਢਾ ਅਗਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਮੌਕੇ ਬੂਟੇ ਲਗਾਏ
Ad Position 24