ਹਾਜੀਪੁਰ, 6 ਜੂਨ (ਜੋਗਿੰਦਰ ਸਿੰਘ)-ਪੰਜਾਬ ਦੇ ਪ੍ਰਸ਼ਾਸਨਿਕ ਢਾਂਚੇ ਦਾ ਅਹਿਮ ਹਿੱਸਾ ਬਣ ਚੁੱਕੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਤਿੱਖਾ ਸੰਘਰਸ਼ ਕੀਤਾ ਜਾ ਰਿਹਾ ਹੈ | ਹਲਕਾ ਮੁਕੇਰੀਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਤੇ ਮੈਂਬਰ ਪੀ. ਏ. ਸੀ. ਲਖਵਿੰਦਰ ਸਿੰਘ ਟਿੰਮੀ ਨੇ ਵੀ ਇਸ ਮੁੱਦੇ 'ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਤਿੱਖੀ ਟਿੱਪਣੀ ਕੀਤੀ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰਸ਼ਾਸਨਿਕ ਢਾਂਚੇ ਨੂੰ ਚਲਾਉਣ ਲਈ ਨਾਕਾਮ ਸਾਬਤ ਹੋਈ ਹੈ ਜਿਸ ਦੇ ਨਤੀਜੇ ਅੱਜ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਰੋਸ ਪ੍ਰਦਰਸਨ ਦੇ ਰੂਪ ਵਿਚ ਸਾਹਮਣੇ ਆ ਰਹੇ ਹਨ | ਲਖਵਿੰਦਰ ਸਿੰਘ ਟਿੰਮੀ ਨੇ ਦੱਸਿਆ ਸੇਵਾ ਕੇਂਦਰਾਂ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਹੋਰ ਸਹੂਲਤਾਵਾਂ ਮਿਲਣੀਆਂ ਚਾਹੀਦੀਆਂ ਸਨ ਤਾਂ ਜੋ ਉਹ ਆਪਣੀ ਨਿੱਜੀ ਜਿੰਦਗੀ ਵਿਚ ਤਰੱਕੀ ਕਰ ਸਕਣ | ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ 'ਤੇ ਜਲਦ ਫੈਸਲਾ ਲੈ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ ਤੇ ਸੇਵਾ ਕੇਂਦਰਾਂ ਦਾ ਕੰਮਕਾਜ ਦੁਬਾਰਾ ਤੋਂ ਸੁਚਾਰੂ ਢੰਗ ਨਾਲ ਚੱਲ ਕਰੇ |