15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਧੁੱਗਾ ਤੇ ਬੋਦਲ ਵਲੋਂ ਰੁਜ਼ਗਾਰ ਮੰਗਦੇ ਨੌਜਵਾਨਾਂ 'ਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ 'ਚ ਨਿੰਦਾ

Ad Position 21
No active advertisement
ਅਜੀਤ ਡੈਸਕ 07-06-2026
ਪੱਸੀ ਕੰਢੀ, 6 ਜੂਨ (ਜਗਤਾਰ ਸਿੰਘ ਰਜਪਾਲਮਾ)-ਗਜ਼ਟਿਡ/ਨਾਨ ਗਜ਼ਟਿਡ ਐੱਸ. ਸੀ. ਬੀ. ਸੀ. ਇੰਪਲਾਈਜ ਵੈੱਲਫੇਅਰ ਫੈਡਰੇਸ਼ਨ ਆਫ਼ ਪੰਜਾਬ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਧੁੱਗਾ ਨੇ ਕਿਹਾ ਕਿ ਸਰਕਾਰ ਰੁਜ਼ਗਾਰ ਮੰਗਦੇ ਹੋਏ ਭੋਲੇ ਭਾਲੇ ਬੱਚਿਆਂ 'ਤੇ ਜ਼ਬਰਦਸਤ ਲਾਠੀਚਾਰਜ ਕਰਕੇ ਉਨ੍ਹਾਂ ਨੂੰ ਪਸ਼ੂਆਂ ਵਾਂਗ ਕੁਟਵਾ ਰਹੀ ਹੈ | ਉਕਤ ਨੇਤਾਵਾਂ ਨੇ ਕਿਹਾ ਕਿ ਜਥੇਬੰਦੀ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਇਸ ਸ਼ਰਮਨਾਕ ਹਰਕਤ ਦੀ ਘੋਰ ਸ਼ਬਦਾਂ 'ਚ ਨਿੰਦਿਆ ਕਰਦੀ ਹੈ | ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜਲਦੀ ਤੋਂ ਜਲਦੀ ਸਾਰੇ ਹੀ ਬੇਰੁਜ਼ਗਾਰ ਅਤੇ ਸਰਕਾਰੀ ਕਰਮਚਾਰੀਆਂ ਦੀਆਂ ਸਮੂਹ ਮੰਗਾਂ ਨੂੰ ਪੂਰਾ ਕਰੇ ਨਹੀਂ ਤਾਂ ਜਥੇਬੰਦੀ ਵਲੋਂ ਰੋਹ ਭਰਪੂਰ ਪ੍ਰਦਰਸ਼ਨ ਪੂਰੇ ਪੰਜਾਬ ਵਿਚ ਕੀਤੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਕਟਾਰੀਆ 'ਚ ਜੋੜ ਮੇਲਾ ਅੱਜ ਤੋਂ ਅਗਲੀ ਖ਼ਬਰ ਸੇਵਾ ਕੇਂਦਰ ਵਾਲੇ ਕਰਮਚਾਰੀਆਂ ਦੇ ਸੰਘਰਸ਼ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਖੜੇ੍ਹ ਕੀਤੇ ਸਵਾਲ–ਟਿੰਮੀ
Ad Position 24