15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਐੱਸ.ਆਈ.ਆਰ ਤਹਿਤ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਐਤਵਾਰ ਨੂੰ ਲੱਗਣਗੇ ਸਪੈਸ਼ਲ ਕੈਂਪ

Ad Position 21
No active advertisement
ਅਜੀਤ ਡੈਸਕ 07-06-2026
ਹੁਸ਼ਿਆਰਪੁਰ, 6 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ-2026, ਸਬੰਧੀ ਮੈਪਿੰਗ ਦਾ ਕੰਮ ਮੁਕੰਮਲ ਕਰਨ ਲਈ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ 7 ਜੂਨ ਦਿਨ ਐਤਵਾਰ ਨੂੰ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਨ੍ਹਾਂ ਸਪੈਸ਼ਲ ਕੈਂਪਾਂ ਦੌਰਾਨ ਬੀ.ਐਲ.ਓਜ਼ ਆਪਣੇ-ਆਪਣੇ ਸਬੰਧਿਤ ਪੋਲਿੰਗ ਸਟੇਸ਼ਨਾਂ 'ਤੇ ਸਵੇਰੇ 10 ਤੋਂ ਸ਼ਾਮ 04.00 ਵਜੇ ਤੱਕ ਬੈਠਣਗੇ ਅਤੇ ਅਨਮੈਪਡ ਵੋਟਰਾਂ ਦੀ ਮੈਪਿੰਗ ਕਰਨਗੇ | ਉਨ੍ਹਾਂ ਅੱਗੇ ਦੱਸਿਆ ਕਿ ਸਪੈਸ਼ਲ ਇੰਨਟੈਸਿਵ ਰਵੀਜ਼ਨ ਦੇ ਸਬੰਧ ਵਿਚ ਜਿਹੜੇ ਵੋਟਰਾਂ ਦੀ ਮੈਪਿੰਗ ਵੋਟਰ ਸੂਚੀ 2003 ਦੇ ਨਾਲ ਨਹੀਂ ਹੋਈ ਹੈ, ਉਨ੍ਹਾਂ ਨੂੰ ਮੈਪ ਕਰਨ ਲਈ ਇਹ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਵੱਲੋਂ ਅਜੇ ਤੱਕ ਆਪਣੀ ਵੋਟ ਨੂੰ ਵੋਟਰ ਸੂਚੀ 2003 ਨਾਲ ਮੈਪਿੰਗ ਨਹੀਂ ਕਰਵਾਈ ਗਈ, ਉਹ ਇਸ ਸਪੈਸ਼ਲ ਕੈਂਪ ਵਿਚ ਪਹੁੰਚ ਕੇ ਬੀ.ਐਲ.ਓਜ਼ ਨਾਲ ਸੰਪਰਕ ਕਰਨ ਅਤੇ ਮੈਪਿੰਗ ਦੇ ਕੰਮ ਨੂੰ 100 ਫ਼ੀਸਦੀ ਮੁਕੰਮਲ ਕਰਨ ਵਿਚ ਸਹਿਯੋਗ ਕਰਨ | ਇਸ ਤੋਂ ਇਲਾਵਾ ਉਨ੍ਹਾਂ ਨੇ ਸਮੂਹ ਰਾਜਨੀਤਿਕ ਪਾਰਟੀ ਨੂੰ ਵੀ ਅਪੀਲ ਕੀਤੀ ਕਿ ਉਹ ਵੀ 7 ਜੂਨ ਨੂੰ ਲੱਗਣ ਵਾਲੇ ਸਪੈਸ਼ਲ ਕੈਂਪਾਂ ਵਿਚ ਮੈਪਿੰਗ ਦੇ ਕੰਮ ਵਿਚ ਬੀ.ਐਲ.ਓਜ਼ ਨੂੰ ਸਹਿਯੋਗ ਕਰਨ |
Ad Position 22
No active advertisement
ਪਿਛਲੀ ਖ਼ਬਰ ਮਾਸਟਰ ਕਿ੍ਪਾਲ ਸਿੰਘ ਵਲੋਂ ਲਾਈਨਮੈਨਾਂ 'ਤੇ ਹੋਏ ਲਾਠੀਚਾਰਜ ਦੀ ਨਿੰਦਾ ਅਗਲੀ ਖ਼ਬਰ ਪੰਥ ਸੇਵਕ ਜਥਾ ਦੁਆਬਾ ਵਲੋਂ ਜੂਨ, 1984 ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਨਵਾਂਸ਼ਹਿਰ ਵਿਖੇ ਅੱਜ
Ad Position 24