ਦਸੂਹਾ, 6 ਜੂਨ (ਭੁੱਲਰ)-ਕੇ. ਐਮ. ਐਸ. ਕਾਲਜ ਆਫ ਆਈ. ਟੀ. ਐਂਡ ਮੈਨੇਜਮੈਂਟ, ਚੌਧਰੀ ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ | ਇਸ ਮੌਕੇ ਵਾਤਾਵਰਨ ਸੰਭਾਲ ਤੇ ਕੁਦਰਤੀ ਸਰੋਤਾਂ ਦੀ ਮਹੱਤਤਾ ਬਾਰੇ ਯੁਵਕ ਸੇਵਾਵਾਂ ਕਲੱਬ ਦੇ ਮੈਂਬਰਾਂ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ | ਕਾਲਜ ਦੇ ਪਿ੍ੰਸੀਪਲ ਡਾ. ਮਾਨਵ ਸੈਣੀ ਨੇ ਯੁਵਕ ਸੇਵਾਵਾਂ ਕਲੱਬ ਦੇ ਮੈਂਬਰਾਂ, ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਸ਼ਵ ਵਾਤਾਵਰਨ ਦਿਵਸ ਦਾ ਉਦੇਸ਼ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨਾ ਅਤੇ ਧਰਤੀ ਨੂੰ ਹਰਿਆ-ਭਰਿਆ ਬਣਾਉਣ ਲਈ ਪ੍ਰੇਰਿਤ ਕਰਨਾ ਹੈ | ਇਸ ਮੌਕੇ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਵਰਤੋਂ ਘਟਾਉਣ, ਪਾਣੀ ਤੇ ਬਿਜਲੀ ਦੀ ਬੱਚਤ ਕਰਨ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ | ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਨੇ ਵੀ ਵਾਤਾਵਰਨ ਸੁਰੱਖਿਆ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਕਲਪ ਲਿਆ | ਇਸ ਮੌਕੇ ਕਾਲਜ ਕੈਂਪਸ 'ਚ ਬੂਟੇ ਲਗਾਉਣ ਦੀ ਮੁਹਿੰਮ ਵੀ ਚਲਾਈ ਗਈ | ਇਸ ਮੌਕੇ ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ, ਇਨਾਇਤ ਕੌਰ, ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਨੇਹਾ, ਮਨਪ੍ਰੀਤ ਕੌਰ, ਕੁਸਮ ਲਤਾ, ਰੇਨੂੰ, ਹਰਦੀਪ ਕੌਰ, ਮਧੂ ਬਾਲਾ, ਜਗਰੂਪ ਕੌਰ, ਡਾ. ਨੀਲਮ, ਨਿਕਿਤਾ ਠਾਕੁਰ, ਮੁਸਕਾਨ, ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਮੁਸਕਾਨ, ਗੁਰਵੀਰ ਕੌਰ, ਨਵਨੀਤ ਕੌਰ, ਕਾਜਲ, ਮਨਪ੍ਰੀਤ ਕੌਰ, ਡਾ. ਵੀਨਸ, ਪਰਦੀਪ ਕੁਮਾਰ, ਸਾਹਿਲ ਕੁਮਾਰ, ਰਜਨੀ ਬਾਲਾ, ਰੇਖਾ ਰਾਣੀ, ਸੰਦੀਪ ਕੌਰ, ਪ੍ਰੀਤੀ, ਯੁਵਕ ਸੇਵਾਵਾਂ ਕਲੱਬ ਦੇ ਮੈਂਬਰ, ਐਨ. ਐਸ. ਐਸ. ਯੂਨਿਟ ਦੇ ਵਲੰਟੀਅਰ ਅਤੇ ਹੋਰ ਵਿਦਿਆਰਥੀ ਹਾਜ਼ਰ ਸਨ |