17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਵਲੋਂ ਮਹੀਨਾਵਰ ਮੀਟਿੰਗ

Ad Position 21
No active advertisement
ਅਜੀਤ ਡੈਸਕ 07-06-2026
ਗੜ੍ਹਸ਼ੰਕਰ, 6 ਜੂਨ (ਧਾਲੀਵਾਲ)- ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਇਕਾਈ ਗੜ੍ਹਸ਼ੰਕਰ ਦੀ ਮਾਸਿਕ ਮੀਟਿੰਗ ਸੀਨੀਅਰ ਆਗੂ ਬਲਵੰਤ ਰਾਮ ਦੀ ਪ੍ਰਧਾਨਗੀ ਹੇਠ ਇੱਥੇ ਗਾਂਧੀ ਪਾਰਕ ਵਿਖੇ ਹੋਈ | ਮੀਟਿੰਗ ਵਿਚ ਆਗੂਆਂ ਨੇ ਪਟਿਆਲਾ ਵਿਕੇ ਆਪਣੀਆਂ ਸੇਵਾਵਾਂ ਪੱਕੀਆਂ ਕਰਵਾਉਣ ਲਈ ਸ਼ਾਂਤਮਈ ਧਰਨਾ ਦੇ ਰਹੇ ਕੱਚੇ ਸਹਾਇਕ ਲਾਈਨਮੈਨਾਂ ਉੱਤੇ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਪੰਜਾਬ ਪੁਲਿਸ ਵਲੋਂ ਕੀਤੇ ਵਹਿਸ਼ੀ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਤੇ ਮੰਗ ਕੀਤੀ ਗਈ ਕਿ ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਕੱਚੇ ਕਾਮਿਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ | ਇਸ ਮੌਕੇ ਪੈਨਸ਼ਨਰ ਆਗੂ ਸ਼ਾਮ ਸੁੰਦਰ ਕਪੂਰ ਅਤੇ ਗੋਪਾਲ ਦਾਸ ਮਲਹੋਤਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਲਾਗੂ ਕਰਨ ਵਿਚ ਸਿਰੇ ਦਾ ਢੀਠ ਰਵੱਈਆ ਅਪਣਾ ਰਹੀ ਹੈ | ਪੰਜਾਬ ਦੇ ਇਤਿਹਾਸ ਵਿਚ ਭਗਵੰਤ ਮਾਨ ਦੀ ਹੀ ਐਸੀ ਸਰਕਾਰ ਹੈ ਜਿਸ ਨੇ ਲੰਬੇ ਸਮੇਂ ਤੋਂ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਦੀ ਇਕ ਵੀ ਕਿਸ਼ਤ ਜਾਰੀ ਨਹੀਂ ਕੀਤੀ | ਆਗੂਆਂ ਨੇ ਕਿਹਾ ਕਿ ਸਰਕਾਰ ਦਾ ਵਤੀਰਾ ਦਿਨ ਪ੍ਰਤੀ ਦਿਨ ਗ਼ੈਰ ਜ਼ਿੰਮੇਵਾਰੀ ਵਾਲਾ ਅਤੇ ਸੰਵੇਦਨਹੀਣ ਹੁੰਦਾ ਜਾ ਰਿਹਾ ਹੈ ਜਿਸ ਕਾਰਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਸਰਕਾਰ ਪ੍ਰਤੀ ਗ਼ੁੱਸਾ ਦਿਨ ਬ ਦਿਨ ਵਧਦਾ ਜਾ ਰਿਹਾ ਹੈ | ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਕੀਤੀ ਜਾ ਰਹੀ ਖੱਜਲ ਖੁਆਰੀ ਦਾ ਖ਼ਮਿਆਜ਼ਾ ਸਰਕਾਰ ਨੂੰ 2027 ਦੀਆਂ ਚੋਣਾਂ ਦੌਰਾਨ ਭੁਗਤਣਾ ਪਵੇਗਾ | ਉਨ੍ਹਾਂ ਮੰਗ ਕੀਤੀ ਕਿ ਪੈਨਸ਼ਨਰ ਸੁਧਾਈ ਲਈ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ | ਡੀ.ਏ. ਦੀਆਂ ਬਕਾਇਆ ਕਿਸ਼ਤਾਂ ਦਾ ਨੁਕਤ ਭੁਗਤਾਨ ਤੁਰੰਤ ਕੀਤਾ ਜਾਵੇ, ਮਾਸਿਕ ਮੈਡੀਕਲ ਭੱਤਾ ਦੋ ਹਜ਼ਾਰ ਕੀਤਾ ਜਾਵੇ, ਪੁਰਾਣੀ ਪੈਨਸ਼ਨ ਤੁਰੰਤ ਬਹਾਲ ਕੀਤੀ ਜਾਵੇ | ਮੀਟਿੰਗ ਵਿਚ ਰਤਨ ਸਿੰਘ, ਜੋਗਿੰਦਰ ਸਿੰਘ ਹੀਰ, ਰੌਸ਼ਨ ਲਾਲ ਵਰਮਾ, ਸੁਰਿੰਦਰ ਪਾਲ ਹੀਰ, ਹਰਬੰਸ ਲਾਲ, ਰੂਪ ਲਾਲ, ਮੁਖ਼ਤਿਆਰ ਚੰਦ, ਗੁਰਮੀਤ ਚੰਦ, ਗੁਰਮੀਤ ਚੰਦ, ਕੁਲਵੰਤ ਸਿੰਘ ਤੇ ਸਤਪਾਲ ਸਿੰਘ ਨੇ ਵਿਚਾਰ ਰੱਖੇ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਦੀ ਵਿਦਿਆਰਥਣ ਮੰਨਤ ਠਾਕੁਰ ਅਗਨੀਵੀਰ ਵਾਯੂ ਸੈਨਾ ਭਰਤੀ 2026 ਲਈ ਚੁਣੀ ਗਈ ਅਗਲੀ ਖ਼ਬਰ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਝਪਟ ਕੇ ਹੋਏ ਫ਼ਰਾਰ
Ad Position 24