30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਦਰਬਾਰ ਅÏਲੀਆ ਅਹਿਮਦ ਸ਼ਾਹ ਸਖੀ ਸਰਵਰ ਦਰਬਾਰ ਹਰਦੋਥਲਾ ਵਿਖੇ ਸਮਾਗਮ 24 ਤੋਂ

Ad Position 21
No active advertisement
ਅਜੀਤ ਡੈਸਕ 08-06-2026
ਦਸੂਹਾ, 7 ਜੂਨ (ਭੁੱਲਰ)-ਦਰਬਾਰ ਅÏਲੀਆ ਅਹਿਮਦ ਸ਼ਾਹ ਸਖੀ ਸਰਵਰ ਦਰਬਾਰ ਹਰਦੇਥਲਾ ਦੀ ਗੱਦੀ ਨਸ਼ੀਨ ਬਾਬਾ ਮਨਜੀਤ ਸ਼ਾਹ ਦੀ ਅਗਵਾਈ ਹੇਠ ਸਮਾਗਮ ਕਰਵਾਇਆ | ਇਸ ਮੌਕੇ ਚਦਰਪੋਸ਼ੀ ਦੀ ਰਸਮ ਅਦਾ ਕੀਤੀ ਗਈ ਤੇ ਚਿਰਾਗ਼ ਦੀ ਰਸਮ ਨਿਭਾਈ ਗਈ | ਇਸ ਮੌਕੇ ਗੱਦੀ ਨਸ਼ੀਨ ਬਾਬਾ ਮਨਜੀਤ ਸ਼ਾਹ ਨੇ ਕਿਹਾ ਕਿ ਦਰਬਾਰ ਸਮੁੱਚੀ ਲੁਕਾਈ ਤੇ ਸਰਬੱਤ ਦੇ ਭਲੇ ਦੀ ਕਾਮਨਾ ਕਰਦਾ ਹੈ | ਉਨ੍ਹਾਂ ਕਿਹਾ ਕਿ ਇਥੇ ਹਰੇਕ ਦੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ | ਕਿਸ ਮੌਕੇ ਮੁੱਖ ਪ੍ਰਬੰਧਕ ਤਰਸੇਮ ਸਿੰਘ, ਬਾਬਾ ਕੁਲਵਿੰਦਰ ਸ਼ਾਹ ਤੇ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਰੋਜ਼ਾ ਜੋੜ ਮੇਲਾ 24, 25 ਤੇ 26 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 24 ਜੂਨ ਨੂੰ ਚਿਰਾਗ਼ ਦੀ ਰਸਮ, 25 ਜੂਨ ਨੂੰ ਚਾਦਰ ਤੇ ਝੰਡੇ ਦੀ ਰਸਮ ਅਦਾ ਕੀਤੀ ਜਾਵੇਗੀ ਜਦਕਿ 26 ਜੂਨ ਨੂੰ ਪ੍ਰਸਿੱਧ ਸੂਫ਼ੀ ਗਾਇਕ ਕਨਵਰ ਗਰੇਵਾਲ, ਸ਼ੁਭਮ ਲੋਧੀ, ਕੱਵਾਲ ਆਸ਼ਰਵ ਸਾਹਿਬਰੀ, ਕੱਵਾਲ ਪਰਵੇਜ਼ ਆਲਮ, ਸੁੱਖਾ ਕਮੈਂਟਰੀ ਤੇ ਹੋਰ ਨਾਮਵਰ ਗਾਇਕ-ਕਲਾਕਾਰਾਂ ਵਲੋਂ ਸੂਫ਼ੀਆਨਾ ਕਲਾਮ ਤੇ ਕੱਵਾਲੀਆਂ ਪੇਸ਼ ਕੀਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ 25 ਜੂਨ ਨੂੰ ਰਾਤ ਭਰ ਸੂਫ਼ੀਆਨਾ ਸੰਗੀਤ ਸੰਮੇਲਨ ਤੇ ਕੱਵਾਲੀਆਂ ਦਾ ਪ੍ਰੋਗਰਾਮ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਦਰਬਾਰ ਵਿਖੇ ਕਰਵਾਏ ਜਾਣ ਵਾਲੇ ਸਾਲਾਨਾ ਅੰਤਰਰਾਸ਼ਟਰੀ ਪੱਧਰ ਦੇ ਸੰਗੀਤ ਸੰਮੇਲਨ ਤੇ ਜੋੜ ਮੇਲੇ ਸੰਬੰਧੀ ਤਿਆਰੀਆਂ ਪੂਰੇ ਜ਼ੋਰਾਂ 'ਤੇ ਚੱਲ ਰਹੀਆਂ ਹਨ | ਇਸ ਮੌਕੇ ਸਰਪੰਚ ਬਲਜਿੰਦਰ ਸਿੰਘ ਹੁੰਦਲ, ਨਰਿੰਦਰ ਸਿੰਘ ਹੁੰਦਲ, ਡਾ. ਦਿਲਬਾਗ ਸਿੰਘ ਹੁੰਦਲ, ਅਮਰੀਕ ਸਿੰਘ ਮਾਹੀ, ਜਾਨਕੀ ਦਾਸ, ਮਨਦੀਪ ਕੌਰ, ਕੁਲਵਿੰਦਰ ਕੌਰ, ਰਾਜਵਿੰਦਰ ਕੌਰ, ਅਮਰੀਕ ਸਿੰਘ ਮਾਹੀ, ਬਲਵੀਰ ਸਿੰਘ, ਸੁਖਵਿੰਦਰ ਕੌਰ, ਬਲਜੀਤ ਕੌਰ, ਗੁਰਬਖ਼ਸ਼ ਸਿੰਘ, ਸਤਬੀਰ ਸਿੰਘ ਫ਼ੌਜੀ, ਮਨਦੀਪ ਸਿੰਘ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗ੍ਰੀਨ ਅਸਟੇਟ ਵੈੱਲਫੇਅਰ ਸੁਸਾਇਟੀ ਨੇ ਵਾਤਾਵਰਨ ਦਿਵਸ ਮਨਾਇਆ ਅਗਲੀ ਖ਼ਬਰ ਡਾਇਗਨੋਸਟਿਕ ਕਿੱਟ ਤੇ ਐਨ. ਸੀ. ਡੀ. ਸੰਬੰਧੀ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਕਰਵਾਈ
Ad Position 24