30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਇਸਤਰੀ ਸਤਿਸੰਗ ਸਭਾ ਵਲੋਂ ਸ਼ਹੀਦੀ ਦਿਹਾੜੇ ਸੰਬੰਧੀ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਜਾਰੀ

Ad Position 21
No active advertisement
ਅਜੀਤ ਡੈਸਕ 08-06-2026
ਗੜ੍ਹਸ਼ੰਕਰ, 7 ਜੂਨ (ਧਾਲੀਵਾਲ)-ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿਚ ਇਸਤਰੀ ਸਤਿਸੰਗ ਸਭਾ ਗੜ੍ਹਸ਼ੰਕਰ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਗੜ੍ਹਸ਼ੰਕਰ ਵਿਖੇ ਲੜੀਵਾਰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤਾ ਜਾ ਰਹੇ ਹਨ | ਸਭਾ ਦੀ ਪ੍ਰਧਾਨ ਬੀਬੀ ਜਸਵੀਰ ਕੌਰ ਬਜਾਜ, ਬੀਬੀ ਹਰਪ੍ਰੀਤ ਕੌਰ ਤੇ ਸਭਾ ਦੀਆਂ ਮੈਂਬਰ ਬੀਬੀਆਂ ਵਲੋਂ ਰੋਜ਼ਾਨਾ ਗੁਰੂ ਘਰ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਉਪਰੰਤ ਕੀਰਤਨ ਕਰਦਿਆਂ ਸਮਾਪਤੀ ਕੀਤੀ ਜਾ ਰਹੀ ਹੈ | ਬੀਬੀ ਜਸਵੀਰ ਕੌਰ ਨੇ ਦੱਸਿਆ ਕਿ ਸ਼ਹੀਦੀ ਦਿਹਾੜੇ ਤੱਕ ਲੜੀਵਾਰ ਪਾਠ ਜਾਰੀ ਰਹਿਣਗੇ | ਇਸ ਮੌਕੇ ਬੀਬੀ ਜਸਵੀਰ ਕੌਰ ਬਜਾਜ, ਹਰਪ੍ਰੀਤ ਕੌਰ, ਕਮਲਜੀਤ ਕੌਰ, ਪਿ੍ੰਸੀਪਲ ਦਲਵਿੰਦਰ ਕੌਰ, ਰਾਜ ਕੁਮਾਰੀ, ਸੁਰਿੰਦਰ ਕੌਰ, ਅਮਰਜੀਤ ਕੌਰ ਤੇ ਹੋਰ ਬੀਬੀਆਂ ਵਲੋਂ ਹਿੱਸਾ ਲਿਆ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਤੇਜਸਵੀਰ ਸਿੰਘ ਦਾ ਹੁਸ਼ਿਆਰਪੁਰ 'ਚ ਫੋਟੋਗ੍ਰਾਫਰ ਐਸੋਸੀਏਸ਼ਨ ਵਲੋਂ ਸਨਮਾਨ ਅਗਲੀ ਖ਼ਬਰ ਡੀ. ਏ. ਵੀ. ਕਾਲਜ ਦਸੂਹਾ ਵਿਚ ਅੰਤਰਰਾਸ਼ਟਰੀ ਵਾਤਾਵਰਨ ਦਿਵਸ ਮਨਾਇਆ
Ad Position 24