30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਮਾਣਕਢੇਰੀ–ਬਹਿਰਾਮ ਸਿਰਸਤਾ ਸੜਕ ਦੀ ਖਸਤਾ ਹਾਲਤ ਕਾਰਨ ਲੋਕ ਪ੍ਰੇਸ਼ਾਨ, ਪ੍ਰਸ਼ਾਸਨ ਤੇ ਵਿਭਾਗ ਖ਼ਾਮੋਸ਼

Ad Position 21
No active advertisement
ਅਜੀਤ ਡੈਸਕ 08-06-2026
ਟਾਂਡਾ ਉੜਮੁੜ, 7 ਜੂਨ (ਕੁਲਬੀਰ ਸਿੰਘ ਗੁਰਾਇਆ)-ਪਿੰਡ ਮਾਣਕ ਢੇਰੀ ਤੋਂ ਪਿੰਡ ਬਹਿਰਾਮ ਸ਼ਿਰਸਤਾ ਤੱਕ ਸੜਕ ਦੀ ਬੇਹੱਦ ਮਾੜੀ ਹਾਲਤ ਕਾਰਨ ਇਲਾਕੇ ਦੇ ਲੋਕਾਂ ਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸੜਕ ਦੀ ਮੁਰੰਮਤ ਲਈ ਠੇਕੇਦਾਰ ਵਲੋਂ ਲਗਪਗ ਤਿੰਨ ਚਾਰ ਮਹੀਨੇ ਪਹਿਲਾਂ ਕੰਮ ਸ਼ੁਰੂ ਤਾਂ ਕੀਤਾ ਗਿਆ ਸੀ, ਪਰ ਕੰਮ ਅਧੂਰਾ ਛੱਡੇ ਜਾਣ ਤੇ ਢਿੱਲੀ ਕਾਰਗੁਜ਼ਾਰੀ ਕਾਰਨ ਸੜਕ 'ਤੇ ਧੂੜ, ਖੱਡੇ ਅਤੇ ਟੁੱਟੇ ਹੋਏ ਹਿੱਸੇ ਲੋਕਾਂ ਲਈ ਵੱਡੀ ਪ੍ਰੇਸ਼ਾਨੀ ਬਣੇ ਹੋਏ ਹਨ | ਇਸ ਸੜਕ ਸੰਬੰਧੀ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸੜਕ ਦੀ ਹਾਲਤ ਇੰਨੀ ਖ਼ਰਾਬ ਹੋ ਚੁੱਕੀ ਹੈ ਕਿ ਰੋਜ਼ਾਨਾ ਆਵਾਜਾਈ ਕਰਨ ਵਾਲੇ ਲੋਕਾਂ, ਸਕੂਲੀ ਬੱਚਿਆਂ ਤੇ ਦੋ ਪਹੀਆ ਵਾਹਨ ਚਾਲਕਾਂ ਨੂੰ ਖ਼ਾਸ ਤੌਰ 'ਤੇ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਕਈ ਵਾਰ ਵਾਹਨ ਚਾਲਕ ਖੱਡਿਆਂ ਤੇ ਉੱਡਦੀ ਧੂੜ ਕਾਰਨ ਹਾਦਸਿਆਂ ਦਾ ਸ਼ਿਕਾਰ ਹੋਣ ਤੋਂ ਬਚੇ ਹਨ | ਇਸ ਸੰਬੰਧੀ ਕਈ ਵਾਰ ਸੰਬੰਧਿਤ ਪੀ. ਡਬਲਿਊ. ਡੀ. ਦੇ ਅਧਿਕਾਰੀਆਂ ਨੂੰ ਵੀ ਕਿਹਾ ਜਾ ਚੁੱਕਾ ਹੈ ਪਰ ਵਾਰ ਵਾਰ ਕਹਿਣ 'ਤੇ ਵੀ ਉਨ੍ਹਾਂ ਵਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਲੋਕਾਂ ਨੇ ਦੋਸ਼ ਲਗਾਇਆ ਕਿ ਨਾ ਤਾਂ ਕੋਈ ਪ੍ਰਸ਼ਾਸਨਿਕ ਅਧਿਕਾਰੀ ਮੌਕੇ ਦਾ ਦੌਰਾ ਕਰ ਰਿਹਾ ਹੈ ਅਤੇ ਨਾ ਹੀ ਸੰਬੰਧਿਤ ਵਿਭਾਗ ਵਲੋਂ ਠੇਕੇਦਾਰ ਦੀ ਲਾਪ੍ਰਵਾਹੀ ਖ਼ਿਲਾਫ਼ ਕੋਈ ਕਾਰਵਾਈ ਕੀਤੀ ਜਾ ਰਹੀ ਹੈ | ਸੜਕ ਦੀ ਮੁਰੰਮਤ ਦੇ ਕੰਮ ਦੀ ਢਿੱਲੀ ਕਾਰਗੁਜ਼ਾਰੀ ਨੂੰ ਲੈ ਕੇ ਵੀ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਲਾਕਾ ਵਾਸੀਆਂ ਨੇ ਕਿਹਾ ਕਿ ਜੇਕਰ ਜਲਦ ਹੀ ਸੜਕ ਦੀ ਮੁਰੰਮਤ ਦਾ ਕੰਮ ਮੁਕੰਮਲ ਨਾ ਕੀਤਾ ਗਿਆ | ਪਿੰਡ ਵਾਸੀਆਂ ਤੇ ਰਾਹਗੀਰਾਂ ਨੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਤੇ ਸੰਬੰਧਿਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਸੜਕ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਅਤੇ ਠੇਕੇਦਾਰ ਦੀ ਕਾਰਗੁਜ਼ਾਰੀ ਦੀ ਜਾਂਚ ਕਰਕੇ ਲਾਪ੍ਰਵਾਹੀ ਲਈ ਬਣਦੀ ਕਾਰਵਾਈ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਗੜ੍ਹਸ਼ੰਕਰ 'ਚ ਕਾਂਗਰਸੀਆਂ ਨੇ ਹਲਕਾ ਇੰਚਾਰਜ ਦੀ ਕਾਰਗੁਜ਼ਾਰੀ 'ਤੇ ਉਠਾਏ ਸਵਾਲ! ਪਾਰਟੀ ਦੀ ਮਜ਼ਬੂਤੀ ਲਈ 21 ਮੈਂਬਰੀ ਕ... ਅਗਲੀ ਖ਼ਬਰ ਬਟਵਾੜਾ ਵਿਖੇ ਖੇਡ ਪਾਰਕ ਦਾ ਵਿਧਾਇਕ ਘੁੰਮਣ ਵਲੋਂ ਉਦਘਾਟਨ
Ad Position 24