29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 08-06-2026
ਨੰਗਲ ਬਿਹਾਲਾਂ, 7 ਜੂਨ (ਵਿਨੋਦ ਮਹਾਜਨ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਅਧੀਨ ਚੱਲ ਰਹੇ ਦਸਮੇਸ਼ ਪਬਲਿਕ ਸਕੂਲ ਸੀਪਰੀਆਂ 'ਚ ਪਿ੍ੰਸੀਪਲ ਸੁਮਨ ਸ਼ੁਕਲਾ ਦੀ ਅਗਵਾਈ ਵਿਚ ਵਿਸ਼ਵ ਵਾਤਾਵਰਨ ਦਿਵਸ ਮੌਕੇ ਸਟਾਫ਼ ਵਲੋਂ ਸਕੂਲ ਵਿਚ ਬੂਟੇ ਲਗਾਏ ਗਏ ਅਤੇ ਵਿਦਿਆਰਥੀਆਂ ਵਲੋਂ ਆਪਣੇ ਘਰਾਂ ਤੋਂ ਵਿਸ਼ੇਸ਼ ਗਤੀਵਿਧੀਆਂ 'ਚ ਭਾਗ ਲਿਆ ਜਿਸ ਵਿਚ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦੇਣ ਲਈ ਆਪਣੇ ਘਰਾਂ ਦੇ ਬਗ਼ੀਚਿਆਂ ਵਿਚ ਬੂਟੇ ਲਗਾਏ | ਵਿਦਿਆਰਥੀਆਂ ਨੇ ਆਪਣੇ ਮਾਪਿਆਂ ਦੇ ਸਹਿਯੋਗ ਨਾਲ ਰੁੱਖਾਂ ਤੇ ਪੌਦਿਆਂ ਦੀ ਦੇਖਭਾਲ ਕਰਨ ਦਾ ਸੰਕਲਪ ਵੀ ਲਿਆ | ਇਸ ਮੌਕੇ ਵਿਦਿਆਰਥੀਆਂ ਨੇ ਰੁੱਖਾਂ ਦੀ ਮਹੱਤਤਾ ਬਾਰੇ ਕੁੱਝ ਲਾਈਨਾਂ ਲਿਖ ਕੇ ਜਾਗਰੂਕਤਾ ਫੈਲਾਈ | ਸਕੂਲ ਦੀ ਪਿ੍ੰਸੀਪਲ ਨੇ ਕਿਹਾ ਕਿ ਇਸ ਗਤੀਵਿਧੀ ਦਾ ਉਦੇਸ਼ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕਰਨਾ ਹੈ | ਸਕੂਲ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਤੇ ਹੋਰ ਟਰੱਸਟ ਮੈਂਬਰਾਂ ਸਤਪਾਲ ਸਿੰਘ, ਹਰਪਾਲ ਸਿੰਘ, ਬਿਕਰਮਜੀਤ ਸਿੰਘ, ਹਰਿੰਦਰਜੀਤ ਸਿੰਘ, ਸੁਰਜੀਤ ਸਿੰਘ ਭੱਟੀਆਂ, ਹਰਮਨਜੀਤ ਸਿੰਘ ਅਤੇ ਦਵਿੰਦਰ ਸਿੰਘ ਨੇ ਸਕੂਲ ਦੁਆਰਾ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਜਿੰਪਾ ਵਲੋਂ ਪਿੰਡ ਬਜਵਾੜਾ 'ਚ ਓਟ ਕਲੀਨਿਕ ਦਾ ਉਦਘਾਟਨ ਅਗਲੀ ਖ਼ਬਰ ਕੋਟਲੀ ਖ਼ੁਰਦ ਦੀ ਪੰਚਾਇਤ ਵਿਧਾਇਕ ਘੁੰਮਣ ਦੀ ਅਗਵਾਈ 'ਚ 'ਆਪ' 'ਚ ਸ਼ਾਮਿਲ
Ad Position 24