29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਵਿਧਾਇਕ ਜਿੰਪਾ ਵਲੋਂ ਪਿੰਡ ਬਜਵਾੜਾ 'ਚ ਓਟ ਕਲੀਨਿਕ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 08-06-2026
ਹੁਸ਼ਿਆਰਪੁਰ, 7 ਜੂਨ (ਹਰਪ੍ਰੀਤ ਕੌਰ)-ਪਿੰਡ ਬਜਵਾੜਾ ਵਿਖੇ ਓਟ ਕਲੀਨਿਕ ਦਾ ਉਦਘਾਟਨ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਵਲੋਂ ਕੀਤਾ ਗਿਆ | ਜਿੰਪਾ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਇਸ ਵੇਲੇ ਚੱਲ ਰਹੇ 16 ਓ. ਓ. ਏ. ਟੀ. ਕਲੀਨਿਕ ਨਸ਼ੇ ਦੀ ਲਤ ਨਾਲ ਪ੍ਰਭਾਵਿਤ ਵਿਅਕਤੀਆਂ ਨੂੰ ਮਿਆਰੀ, ਸੁਰੱਖਿਅਤ ਤੇ ਵਿਗਿਆਨਕ ਇਲਾਜ ਮੁਹੱਈਆ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ | ਉਨ੍ਹਾਂ ਕਿਹਾ ਕਿ ਪਿੰਡ ਬਜਵਾੜਾ ਵਿਚ ਓ. ਓ. ਏ. ਟੀ. ਕਲੀਨਿਕ ਖੁੱਲ੍ਹਣ ਨਾਲ ਹੁਣ ਨੌਜਵਾਨਾਂ ਨੂੰ ਇਲਾਜ ਲਈ ਦੂਰ-ਦੁਰਾਡੇ ਜਾਣ ਦੀ ਲੋੜ ਨਹੀਂ ਪਵੇਗੀ | ਨਸ਼ਾ ਛੱਡਣ ਦੇ ਇੱਛੁਕ ਮਰੀਜ਼ਾਂ ਨੂੰ ਪਿੰਡ ਪੱਧਰ 'ਤੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਦਵਾਈਆਂ, ਕਾਊਾਸਲਿੰਗ ਤੇ ਮਨੋਵਿਗਿਆਨਕ ਸਹਾਇਤਾ ਮੁਫ਼ਤ ਉਪਲਬਧ ਕਰਵਾਈ ਜਾਵੇਗੀ | ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ ਸ਼ੀਮਾਰ ਨੇ ਕਿਹਾ ਕਿ ਓਟ ਸੇਵਾਵਾਂ ਨਸ਼ੇ ਦੇ ਆਦੀ ਮਰੀਜ਼ਾਂ ਲਈ ਲਾਭਦਾਇਕ ਸਾਬਤ ਹੋ ਰਹੀਆਂ ਹਨ ਅਤੇ ਇਨ੍ਹਾਂ ਰਾਹੀਂ ਕਈ ਮਰੀਜ਼ ਨਸ਼ਾ ਛੱਡ ਕੇ ਆਮ ਜੀਵਨ ਵੱਲ ਪਰਤ ਰਹੇ ਹਨ | ਉਨ੍ਹਾਂ ਦੱਸਿਆ ਕਿ ਓ. ਓ. ਏ. ਟੀ. ਕਲੀਨਿਕ ਦਾ ਸਭ ਤੋਂ ਵੱਡਾ ਫਾਇਦਾ ਇਹ ਹੈ ਕਿ ਇੱਥੇ ਮਰੀਜ਼ ਨੂੰ ਹਸਪਤਾਲ ਵਿਚ ਦਾਖਲ ਹੋਣ ਦੀ ਲੋੜ ਨਹੀਂ ਪੈਂਦੀ | ਪੀੜਤ ਨੌਜਵਾਨ ਰੋਜ਼ਾਨਾ ਇਥੇ ਆ ਕੇ ਆਪਣੀ ਦਵਾਈ ਲੈ ਸਕਦੇ ਹਨ | ਸਮਾਗਮ ਦੌਰਾਨ ਕਾਊਾਸਲਰ ਪ੍ਰਸ਼ਾਂਤ ਆਦੀਆ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਸੰਦੇਸ਼ ਵੀ ਦਿੱਤਾ ਅਤੇ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਨਾਲ ਜੁੜਣ ਲਈ ਪ੍ਰੇਰਿਤ ਕੀਤਾ | ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਪ੍ਰੀਤ ਸਿੰਘ ਬੈਂਸ ਨੇ ਕਿਹਾ ਕਿ ਬਜਵਾੜਾ ਅਤੇ ਆਲੇ-ਦੁਆਲੇ ਦੇ ਦਰਜਨਾਂ ਪਿੰਡਾਂ ਲਈ ਇਹ ਕਲੀਨਿਕ ਵਰਦਾਨ ਸਾਬਤ ਹੋਵੇਗਾ | ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਖਾਤਮੇ ਲਈ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਤੇ ਲੋੜਵੰਦ ਵਿਅਕਤੀਆਂ ਨੂੰ ਓਟ ਕਲੀਨਿਕ ਦੀਆਂ ਸੇਵਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕਰਨ |
Ad Position 22
No active advertisement
ਪਿਛਲੀ ਖ਼ਬਰ ਅਨੇਕਾਂ ਕਾਂਗਰਸੀ ਤੇ ਅਕਾਲੀ ਆਗੂ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ
Ad Position 24