29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਗੁਰੂ ਤੇਗ਼ ਬਹਾਦਰ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 08-06-2026
ਦਸੂਹਾ, 7 ਜੂਨ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਦਾ ਬੀ. ਐੱਡ. ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ 'ਚ ਅਮਨਪ੍ਰੀਤ (86.2 ਫ਼ੀਸਦੀ), ਗੁਰਲੀਨ ਕੌਰ (85.7 ਫ਼ੀਸਦੀ) ਤੇ ਸੰਜਨਾ ਕੁਮਾਰੀ (84.6 | ਫ਼ੀਸਦੀ) ਨੇ ਅੰਕ ਪ੍ਰਾਪਤ ਕਰਕੇ ਕਾਲਜ 'ਚੋਂ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਕੁੱਲ (100) ਵਿਦਿਆਰਥੀਆਂ 'ਚੋਂ 15 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ, 71 ਵਿਦਿਆਰਥੀਆਂ ਨੇ 70-80 ਫ਼ੀਸਦੀ ਦੇ ਵਿਚਕਾਰ ਅੰਕ ਤੇ ਬਾਕੀ ਵਿਦਿਆਰਥੀਆਂ ਨੇ 60-70 ਫ਼ੀਸਦੀ ਦੇ ਵਿਚਕਾਰ ਅੰਕ ਪ੍ਰਾਪਤ ਕਰਕੇ ਪਹਿਲੇ ਦਰਜੇ ਵਿਚ ਪਾਸ ਹੋਏ | ਵਿਦਿਆਰਥੀਆਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਤੇ ਕਾਲਜ ਦੀ ਸਮੁੱਚੀ ਪ੍ਰਬੰਧਕ ਕਮੇਟੀ ਅਤੇ ਕਾਲਜ ਦੇ ਮੈਂਟਰ ਡਾ. ਵਰਿੰਦਰ ਕੌਰ ਪਿ੍ੰਸੀਪਲ, ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਲੋਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਸੰਦੀਪ ਕੌਰ ਵਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਵਲੋਂ ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਪ੍ਰਬੰਧਕ ਕਮੇਟੀ ਦੀ ਯੋਗ ਅਗਵਾਈ ਅਤੇ ਆਪਣੇ ਮਿਹਨਤੀ ਸਟਾਫ਼ ਦੇ ਸਿਰ ਬੰਨਿ੍ਹਆ |
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ 'ਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਅਗਲੀ ਖ਼ਬਰ ਅਨੇਕਾਂ ਕਾਂਗਰਸੀ ਤੇ ਅਕਾਲੀ ਆਗੂ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ
Ad Position 24