29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਜਿੰਪਾ ਵਲੋਂ ਮੁਹੱਲਾ ਗੌਤਮ ਨਗਰ 'ਚ ਟਿਊਬਵੈੱਲ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 08-06-2026
ਹੁਸ਼ਿਆਰਪੁਰ, 7 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਆਪਣੀ ਵਚਨਬੱਧਤਾ ਨੂੰ ਅੱਗੇ ਵਧਾਉਂਦੇ ਹੋਏ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਮੁਹੱਲਾ ਗੌਤਮ ਨਗਰ ਵਿਚ 30 ਲੱਖ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤੇ ਗਏ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕ ਭਲਾਈ ਵਾਲੀ ਸੋਚ ਤੇ ਲੋਕਾਂ ਪ੍ਰਤੀ ਜ਼ਿੰਮੇਵਾਰੀ ਦਾ ਪ੍ਰਤੀਕ ਹੈ | ਵਿਧਾਇਕ ਜਿੰਪਾ ਨੇ ਕਿਹਾ ਕਿ ਗਰਮੀਆਂ ਦੇ ਮੌਸਮ 'ਚ ਪੀਣ ਵਾਲੇ ਪਾਣੀ ਦੀ ਵੱਧ ਰਹੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਸਰਕਾਰ ਵਲੋਂ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਖੇਤਰ ਵਿਚ ਪਾਣੀ ਦੀ ਕਮੀ ਨਾ ਆਵੇ | ਉਨ੍ਹਾਂ ਕਿਹਾ ਕਿ ਗੌਤਮ ਨਗਰ ਵਿਚ ਸਥਾਪਿਤ ਇਹ ਨਵਾਂ ਟਿਊਬਵੈੱਲ ਇਲਾਕੇ ਦੇ ਹਜ਼ਾਰਾਂ ਵਸਨੀਕਾਂ ਨੂੰ ਲਾਭ ਪਹੁੰਚਾਏਗਾ ਅਤੇ ਉਨ੍ਹਾਂ ਨੂੰ ਸਾਫ਼ ਅਤੇ ਭਰਪੂਰ ਪੀਣ ਵਾਲਾ ਪਾਣੀ ਉਪਲਬਧ ਹੋਵੇਗਾ | ਇਸ ਮੌਕੇ ਸੁਮੇਸ਼ ਸੋਨੀ, ਵਰਿੰਦਰ ਵੈਦ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਦੀ ਮੀਟਿੰਗ ਅਗਲੀ ਖ਼ਬਰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੀ ਜ਼ਿਲ੍ਹਾ ਕੋਰ ਫੋਰਮ ਦੇ ਬਣੇ ਮੈਂਬਰ ਜੱਸੋਵਾਲ ਦਾ ਸਨਮਾਨ
Ad Position 24