29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਭਾਰਤ ਵਿਕਾਸ ਪ੍ਰੀਸ਼ਦ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 08-06-2026
ਹੁਸ਼ਿਆਰਪੁਰ, 7 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤ ਵਿਕਾਸ ਪ੍ਰੀਸ਼ਦ ਦੀ ਮੀਟਿੰਗ ਪ੍ਰਧਾਨ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਤੰਬਾਕੂ ਤੇ ਹੋਰ ਨਸ਼ੀਲੇ ਪਦਾਰਥਾਂ ਦੇ ਵਧ ਰਹੇ ਪ੍ਰਚਲਨ 'ਤੇ ਗੰਭੀਰ ਚਿੰਤਾ ਜਤਾਈ ਗਈ ਅਤੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਜਾਗਰੂਕਤਾ ਮੁਹਿੰਮ ਚਲਾਉਣ 'ਤੇ ਜ਼ੋਰ ਦਿੱਤਾ ਗਿਆ | ਬੈਠਕ ਨੂੰ ਸੰਬੋਧਿਤ ਕਰਦੇ ਹੋਏ ਪ੍ਰਧਾਨ ਸੰਜੀਵ ਅਰੋੜਾ ਨੇ ਕਿਹਾ ਕਿ ਤੰਬਾਕੂ ਦਾ ਸੇਵਨ ਨਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਗੰਭੀਰ ਤੌਰ 'ਤੇ ਪ੍ਰਭਾਵਿਤ ਕਰਦਾ ਹੈ, ਸਗੋਂ ਪਰਿਵਾਰ ਅਤੇ ਸਮਾਜ 'ਤੇ ਵੀ ਇਸ ਦੇ ਨਕਾਰਾਤਮਿਕ ਪ੍ਰਭਾਵ ਪੈਂਦੇ ਹਨ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ 'ਚ ਨੌਜਵਾਨਾਂ ਨੂੰ ਨਸ਼ੇ ਦੀ ਗਿ੍ਫ਼ਤ ਤੋਂ ਬਚਾਉਣਾ ਸਮਾਜ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ | ਮੀਟਿੰਗ 'ਚ ਪ੍ਰੀਸ਼ਦ ਦੇ ਮੈਂਬਰਾਂ ਨੇ ਤੰਬਾਕੂ ਤੇ ਨਸ਼ਿਆਂ ਦੇ ਖ਼ਿਲਾਫ਼ ਜਨ-ਚੇਤਨਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਸੰਕਲਪ ਲਿਆ | ਇਸ ਮੌਕੇ ਰਵੀ ਮਨੋਚਾ ਤੇ ਟਿੰਕੂ ਨਰੂਲਾ ਨੇ ਕਿਹਾ ਕਿ ਤੰਬਾਕੂ ਦੇ ਸੇਵਨ ਕਾਰਨ ਹਰ ਸਾਲ ਲੱਖਾਂ ਲੋਕ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੁੰਦੇ ਹਨ | ਸਮਾਜ ਦੇ ਹਰ ਵਰਗ ਨੂੰ ਮਿਲ ਕੇ ਨੌਜਵਾਨਾਂ ਨੂੰ ਇਸ ਬੁਰੀ ਆਦਤ ਤੋਂ ਬਚਾਉਣ ਲਈ ਅੱਗੇ ਆਉਣਾ ਚਾਹੀਦਾ ਹੈ | ਇਸ ਮੌਕੇ ਐਚ. ਕੇ. ਨਾਕੜਾ, ਅਜੈ ਚਾਵਲਾ ਤੇ ਰਾਜੀਵ ਮਨਚੰਦਾ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਾ ਅਜੀਤ ਸਿੰਘ ਸੇਵਾ ਸੁਸਾਇਟੀ ਵਲੋਂ ਗੁਰਮਤਿ ਸਮਾਗਮ ਅਗਲੀ ਖ਼ਬਰ ਜਿੰਪਾ ਵਲੋਂ ਮੁਹੱਲਾ ਗੌਤਮ ਨਗਰ 'ਚ ਟਿਊਬਵੈੱਲ ਦਾ ਉਦਘਾਟਨ
Ad Position 24