29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ ਲਈ ਅਰਜ਼ੀਆਂ 31 ਜੁਲਾਈ ਤੱਕ

Ad Position 21
No active advertisement
ਅਜੀਤ ਡੈਸਕ 08-06-2026
ਹੁਸ਼ਿਆਰਪੁਰ, 7 ਜੂਨ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਵਲੋਂ ਹਰ ਸਾਲ ਦੇਸ਼ 'ਚ ਹੋਣਹਾਰ ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਂਦਾ ਹੈ ਤੇ ਇਸ ਸਾਲ ਪੁਰਸਕਾਰ ਲਈ 31 ਜੁਲਾਈ ਤੱਕ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪੁਸਕਾਰ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਬਹਾਦਰੀ ਦੇ ਨਾਲ ਦੂਜਿਆਂ ਲਈ ਕੰਮ ਕੀਤੇ ਹੋਣ ਜਾਂ ਛੋਟੇ ਬੱਚਿਆਂ ਲਈ ਰੋਲ ਮਾਡਲ ਹੋਣ ਜਾਂ ਉਹ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਨ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿਚ, ਜੋ ਰਾਸ਼ਟਰੀ ਪੱਧਰ 'ਤੇ ਮਾਨਤਾ ਦੇ ਹੱਕਦਾਰ ਹਨ, ਚੰਗੀ ਕਾਰਗੁਜ਼ਾਰੀ ਕੀਤੀ ਹੋਵੇ | ਉਨ੍ਹਾਂ ਦੱਸਿਆ ਕਿ ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਹਨ, ਉਹ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ ਦੀ ਵੈਬਸਾਈਟ 'ਤੇ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ | ਵੈੱਬਸਾਈਟ 'ਤੇ ਰਜਿਸਟਰੇਸ਼ਨ ਦੀ ਅੰਤਿਮ 31 ਜੁਲਾਈ ਤੱਕ ਹੈ |
Ad Position 22
No active advertisement
ਪਿਛਲੀ ਖ਼ਬਰ ਦੂਜਾ ਮੁਫ਼ਤ ਅੱਖਾਂ ਦੀ ਜਾਂਚ ਤੇ ਮੋਤੀਆਬਿੰਦ ਆਪ੍ਰੇਸ਼ਨ ਕੈਂਪ, 50 ਮਰੀਜ਼ਾਂ ਦੀ ਸ਼ਨਾਖ਼ਤ <br/> ਅਗਲੀ ਖ਼ਬਰ ਸਾਹਿਬਜ਼ਾਦਾ ਅਜੀਤ ਸਿੰਘ ਸੇਵਾ ਸੁਸਾਇਟੀ ਵਲੋਂ ਗੁਰਮਤਿ ਸਮਾਗਮ
Ad Position 24