28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਹਰਜਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਨਿਯੁਕਤ

Ad Position 21
No active advertisement
ਅਜੀਤ ਡੈਸਕ 08-06-2026
ਹੁਸ਼ਿਆਰਪੁਰ, 7 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ ਸਿੱਖਿਆ ਵਿਭਾਗ ਵਲੋਂ ਜਾਰੀ ਬਦਲੀਆਂ ਦੇ ਹੁਕਮਾਂ ਤਹਿਤ ਮੈਡਮ ਹਰਜਿੰਦਰ ਕੌਰ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਨਿਯੁਕਤ ਕੀਤਾ ਗਿਆ ਹੈ | ਹਰਜਿੰਦਰ ਕੌਰ ਇਸ ਤੋਂ ਪਹਿਲਾ ਜਲੰਧਰ 'ਚ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐ.) ਵਜੋਂ ਸੇਵਾਵਾਂ ਨਿਭਾ ਰਹੇ ਸਨ | ਇਸ ਤੋਂ ਇਲਾਵਾ ਜ਼ਿਲ੍ਹਾ ਹੁਸ਼ਿਆਰਪੁਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ. ਦਾ ਵਾਧੂ ਚਾਰਜ ਵੀ ਰਿਹਾ ਹੈ | ਇਸ ਤੋਂ ਪਹਿਲਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦਾ ਵਾਧੂ ਚਾਰਜ ਡਾ. ਗੁਰਿੰਦਰਜੀਤ ਕੌਰ ਕੋਲ ਸੀ | ਇਸ ਤੋਂ ਇਲਾਵਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ. ਅਮਨਦੀਪ ਸ਼ਰਮਾ ਨੂੰ ਹੀ ਐਲੀਮੈਂਟਰੀ ਸਿੱਖਿਆ ਦਾ ਕਾਰਜਭਾਰ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਦੁੱਖ ਨਿਵਾਰਨ ਸ੍ਰੀ ਗੁਰੂ ਨਾਨਕ ਚਰਨਸਰ ਭੀਖੋਵਾਲ 'ਚ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਟੂਰਨਾਮੈਂਟ ਕਰਵਾਉਣ ਸੰਬੰਧੀ ਸੰਤ ਬਾਬਾ ਹਰੀ ਸਿੰਘ ਫੁੱਟਬਾਲ ਕਲੱਬ ਦੀ ਮੀਟਿੰਗ
Ad Position 24