ਕੋਟਫ਼ਤੂਹੀ, 7 ਜੂਨ (ਅਵਤਾਰ ਸਿੰਘ ਅਟਵਾਲ)-ਪਿਛਲੇ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਦੀ ਬੇਰੁਖ਼ੀ ਦਾ ਸ਼ਿਕਾਰ ਬੇਰੁਜ਼ਗਾਰ ਸਹਾਇਕ ਲਾਈਨਮੈਨ ਜੋ ਆਪਣੀ ਰੈਗੂਲਰ ਭਰਤੀ ਲਈ ਪਟਿਆਲਾ ਵਿਖੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ, ਉਨ੍ਹਾਂ ਉੱਪਰ ਪੰਜਾਬ ਪੁਲਿਸ ਵਲੋਂ ਪੰਜਾਬ ਸਰਕਾਰ ਦੀ ਸ਼ਹਿ ਤੇ ਕੀਤੇ ਲਾਠੀਚਾਰਜ ਦੀ ਗÏਰਮਿੰਟ ਟੀਚਰਜ਼ ਯੂਨੀਅਨ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਪਿ੍ਤਪਾਲ ਸਿੰਘ ਚÏਟਾਲਾ, ਬਲਾਕ ਕੋਟਫ਼ਤੂਹੀ ਦੇ ਪ੍ਰਧਾਨ ਨਰਿੰਦਰ ਅਜਨੋਹਾ, ਜਨਰਲ ਸਕੱਤਰ ਉਂਕਾਰ ਸਿੰਘ ਤੇ ਜ਼ਿਲ੍ਹਾ ਆਗੂ ਪਰਮਜੀਤ ਕਾਤਿਬ ਨੇ ਕਰਦੇ ਕਿਹਾ ਕਿ ਪੰਜਾਬ ਸਰਕਾਰ ਸੋਸ਼ਲ ਮੀਡੀਆ ਅਤੇ ਅਖ਼ਬਾਰਾਂ ਵਿਚ ਰੰਗਲਾ ਪੰਜਾਬ ਬਣਾਉਣ ਦੀ ਗੱਲ ਕਰਦੀ ਹੈ, ਜਦਕਿ ਉਸ ਦੀਆਂ ਅਜਿਹੀਆਂ ਕਰਵਾਈਆਂ ਉਸ ਦੇ ਖ਼ੁਦ ਦੇ ਵਾਅਦਿਆਂ ਦੀ ਹਵਾ ਕੱਢ ਰਹੀਆਂ ਹਨ | ਆਗੂਆਂ ਨੇ ਕਿਹਾ ਕਿ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਸਾਰਿਆਂ ਦਾ ਸੰਵਿਧਾਨਿਕ ਹੱਕ ਹੈ, ਸਰਕਾਰ ਨੂੰ ਵਿਰੋਧ ਦੀ ਆਵਾਜ਼ ਦਬਾਉਣਾ ਆਉਣ ਵਾਲੀਆਂ ਚੋਣਾਂ 'ਚ ਮਹਿੰਗਾ ਪਵੇਗਾ | ਇਸ ਮÏਕੇ ਪਰਮਜੀਤ ਕਾਤਿਬ, ਜਸਵਿੰਦਰ ਸਿੰਘ, ਮੱਖਣ ਸਿੰਘ, ਹਰੀਸ਼ ਪੁਰੀ, ਅਜੇ ਕੁਮਾਰ, ਦਵਿੰਦਰ ਸਿੰਘ, ਪਰਮਜੀਤ ਸਿੰਘ, ਸਗਲੀ ਰਾਮ, ਭੁਪਿੰਦਰ ਸਿੰਘ, ਸੰਦੀਪ ਕੁਮਾਰ, ਸਤਨਾਮ ਕੁਮਾਰ, ਉਂਕਾਰ ਤਨੂੰਲੀ, ਬਲਜੀਤ ਸਿੰਘ, ਗੁਰਚਰਨ ਸਿੰਘ, ਸਰਬਜੀਤ ਸਿੰਘ, ਪਵਨ ਸਿੰਘ, ਮਨਜਿੰਦਰ ਸਿੰਘ ਆਦਿ ਹਾਜ਼ਰ ਸਨ |