ਸ਼ਾਮਚੁਰਾਸੀ, 8 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)-ਕਸਬਾ ਸ਼ਾਮਚੁਰਾਸੀ ਵਿਖੇ ਹੋ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਪੂਰੀ ਤਰ੍ਹਾਂ ਭਖ ਗਈਆਂ ਹਨ | ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵਲੋਂ ਆਪਣੇ-ਆਪਣੇ ਉਮੀਦਵਾਰਾਂ ਤੇ ਹਮਾਇਤੀਆਂ ਦੇ ਹੱਕ 'ਚ ਵੋਟਰਾਂ ਨੂੰ ਲਾਮਬੰਦ ਕਰਨ ਲਈ ਅੱਡੀ-ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਸ਼ਾਮਚੁਰਾਸੀ ਦੇ ਹਲਕਾ ਇੰਚਾਰਜ ਸੰਦੀਪ ਸਿੰਘ ਸੀਕਰੀ ਵਲੋਂ ਆਪਣੀ ਪੂਰੀ ਟੀਮ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰਬਰ 2 ਤੋਂ ਉਮੀਦਵਾਰ ਗੁਰਪ੍ਰੀਤ ਕੌਰ, ਵਾਰਡ ਨੰਬਰ 3 ਤੋਂ ਇੰਦਰਜੀਤ, ਵਾਰਡ ਨੰਬਰ 4 ਤੋਂ ਊਸ਼ਾ ਰਾਣੀ ਤੇ ਵਾਰਡ ਨੰਬਰ 9 ਤੋਂ ਉਮੀਦਵਾਰ ਕਿਰਨ ਕੁਮਾਰੀ ਦੇ ਹੱਕ 'ਚ ਚੋਣ ਪ੍ਰਚਾਰ ਕਰਦੇ ਹੋਏ ਵੋਟਰਾਂ ਨੂੰ ਲਾਮਬੰਦ ਕੀਤਾ | ਇਸ ਮੌਕੇ ਪ੍ਰੋ. ਸੰਦੀਪ ਸੀਕਰੀ ਨੇ ਸ਼ੋ੍ਰਮਣੀ ਅਕਾਲ ਦਲ ਦੀ ਸਰਕਾਰ ਸਮੇਂ ਹੋਏ ਵਿਕਾਸ ਕਾਰਜਾਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਉਮੀਦਵਾਰਾਂ ਨੂੰ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ | ਪ੍ਰੋ. ਸੰਦੀਪ ਸਿੰਘ ਸੀਕਰੀ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਪਿਛਲੀਆਂ ਸਰਕਾਰਾਂ ਸਮੇਂ ਹੋਏ ਰਿਕਾਰਡ ਤੋੜ ਵਿਕਾਸ ਕਾਰਜਾਂ ਦਾ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ | ਉਨ੍ਹਾਂ ਕਿਹਾ ਕਿ ਇਲਾਕੇ ਦੀ ਤਰੱਕੀ ਤੇ ਖ਼ੁਸ਼ਹਾਲੀ ਸਿਰਫ਼ ਅਕਾਲੀ ਦਲ ਦੀਆਂ ਨੀਤੀਆਂ ਸਦਕਾ ਹੀ ਸੰਭਵ ਹੈ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਨਰਿੰਦਰ ਸਿੰਘ ਬਾਹਦ, ਮਨਪ੍ਰੀਤ ਸਿੰਘ ਮੱਲ੍ਹੀ, ਮਨਵਿੰਦਰ ਸਿੰਘ ਸੂਚ, ਜਸਵੀਰ ਸਿੰਘ, ਅਮਰੀਕ ਸਿੰਘ, ਰਵਿੰਦਰਪਾਲ ਸਿੰਘ ਵੀ ਸ਼ਾਮਿਲ ਸਨ |