ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਐਸ. ਆਈ. ਆਰ. ਰਿਵੀਜ਼ਨ ਤਹਿਤ ਜ਼ਿਲ੍ਹੇ 'ਚ 89.21 ਫ਼ੀਸਦੀ ਵੋਟਰਾਂ ਦੀ ਹੋਈ ਮੈਪਿੰਗ-ਜ਼ਿਲ੍ਹਾ ਚੋਣ ਅਫ਼ਸਰ

Ad Position 21
No active advertisement
ਅਜੀਤ ਡੈਸਕ 09-06-2026
ਹੁਸ਼ਿਆਰਪੁਰ, 8 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ 'ਚ ਪੈਂਦੇ ਪੋਲਿੰਗ ਸਟੇਸ਼ਨਾਂ 'ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਸਿਵ ਰਿਵੀਜ਼ਨ ਤਹਿਤ ਵੋਟਰ ਸੂਚੀਆਂ ਦੀ ਮੈਪਿੰਗ ਲਈ ਵਿਸ਼ੇਸ਼ ਕੈਂਪ ਦੌਰਾਨ ਕਰੀਬ 8700 ਵੋਟਰਾਂ ਨੂੰ ਬੂਥ ਲੈਵਲ ਅਫ਼ਸਰਾਂ ਵਲੋਂ ਮੈਪ ਕੀਤਾ ਗਿਆ, ਜਿਸ ਨਾਲ ਜ਼ਿਲ੍ਹੇ 'ਚ ਕੁੱਲ ਮੈਪ ਕੀਤੇ ਵੋਟਰਾਂ ਦੀ ਗਿਣਤੀ 11,31,748 ਹੋ ਗਈ ਹੈ | ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਐਤਵਾਰ ਨੂੰ ਜ਼ਿਲ੍ਹੇ ਦੇ 1500 ਵੱਧ ਪੋਲਿੰਗ ਸਟੇਸ਼ਨਾਂ 'ਤੇ ਬੂਥ ਲੈਵਲ ਅਫ਼ਸਰਾਂ ਵਲੋਂ ਐਸ. ਆਈ. ਆਰ. ਤਹਿਤ ਵੋਟਾਂ ਦੀ ਮੈਪਿੰਗ ਕੀਤੀ ਗਈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਵੋਟਰਾਂ ਦੀ ਕੁੱਲ ਗਿਣਤੀ 1268635 ਹੈ, ਜਿਸ 'ਚੋਂ 1131749 ਮੈਪਡ ਵੋਟਰ ਹਨ ਅਤੇ 136886 ਵੋਟਰਾਂ ਨੂੰ ਲਿਸਟਾਂ ਮੁਤਾਬਿਕ ਅੱਪਡੇਟ ਕੀਤਾ ਜਾਣਾ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 89.21 ਫ਼ੀਸਦੀ ਵੋਟਰਾਂ ਦੀ ਮੈਪਿੰਗ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ ਅਤੇ ਰਹਿੰਦੇ ਵੋਟਰਾਂ ਨੂੰ ਵੀ ਜਲਦ ਅੱਪਡੇਟ ਕਰਨ ਲਈ ਬੀ.ਐਲ.ਓਜ ਲਗਾਤਾਰ ਯਤਨਸ਼ੀਲ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਜਿਨ੍ਹਾਂ ਵੋਟਰਾਂ ਦੇ ਵੇਰਵਿਆਂ ਵਿਚ ਕੁੱਝ ਕਮੀਆਂ ਸਾਹਮਣੇ ਆਈਆਂ ਹਨ ਉਨ੍ਹਾਂ ਦੀ ਦਰੁਸਤਗੀ ਲਈ ਬੀ. ਐਲ. ਓਜ਼ ਵਲੋਂ ਲੋੜੀਂਦੇ ਦਸਤਾਵੇਜ਼ਾਂ ਦੀ ਮੰਗ ਕੀਤੀ ਗਈ ਹੈ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 39-ਮੁਕੇਰੀਆਂ ਵਿਚ ਕੁੱਲ ਵੋਟਰਾਂ ਦੀ ਗਿਣਤੀ 205133 ਹੈ ਜਿਨ੍ਹਾਂ 'ਚੋਂ 187898 ਵੋਟਰਾਂ ਨੂੰ ਮੈਪ ਕੀਤਾ ਜਾ ਚੁੱਕਾ ਹੈ ਅਤੇ ਰਹਿੰਦੇ ਵੋਟਰਾਂ ਨੂੰ ਅੱਪਡੇਟ ਕਰਨ ਦਾ ਕਾਰਜ ਜਾਰੀ ਹੈ | ਉਨ੍ਹਾਂ ਦੱਸਿਆ ਕਿ ਹਲਕਾ ਮੁਕੇਰੀਆਂ 'ਚ 91.60 ਫ਼ੀਸਦੀ ਮੈਪਿੰਗ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ | ਇਸੇ ਤਰ੍ਹਾਂ ਵਿਧਾਨ ਸਭਾ ਹਲਕਾ 40-ਦਸੂਹਾ 'ਚ ਕੁੱਲ 195167 ਵੋਟਰ ਹਨ, ਜਿਨ੍ਹਾਂ 'ਚੋਂ 176586 ਵੋਟਰਾਂ ਨੂੰ ਮੈਪ ਕੀਤਾ ਜਾ ਚੁੱਕਾ ਹੈ | ਦਸੂਹਾ ਵਿਧਾਨ ਸਭਾ ਹਲਕੇ ਵਿਚ 90.48 ਫ਼ੀਸਦੀ ਮੈਪਿੰਗ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ | ਵਿਧਾਨ ਸਭਾ ਹਲਕਾ 41-ਉੜਮੁੜ ਵਿਖੇ 173657 ਕੁੱਲ ਵੋਟਰ ਹਨ, ਜਿਨ੍ਹਾਂ 'ਚੋਂ 156847 ਨੂੰ ਮੈਪ ਕੀਤਾ ਜਾ ਚੁੱਕਾ ਹੈ ਜਿਸ ਨਾਲ ਹਲਕੇ 'ਚ 90.32 ਫ਼ੀਸਦੀ ਮੈਪਿੰਗ ਮੁਕੰਮਲ ਕੀਤੀ ਜਾ ਚੁੱਕੀ ਹੈ | ਇਸੇ ਤਰ੍ਹਾਂ 42-ਸ਼ਾਮਚੁਰਾਸੀ ਵਿਖੇ 173896 ਵੋਟਰ ਹਨ ਜਿਨ੍ਹਾਂ 'ਚੋਂ 159386 ਨੂੰ ਮੈਪ ਕੀਤਾ ਜਾ ਚੁੱਕਾ ਹੈ ਅਤੇ ਹਲਕੇ ਵਿਚ 91.66 ਫ਼ੀਸਦੀ ਮੈਪਿੰਗ ਦਾ ਕੰਮ ਮੁਕੰਮਲ ਹੋ ਚੁੱਕਾ ਹੈ | ਇਸੇ ਤਰ੍ਹਾਂ 43-ਹੁਸ਼ਿਆਰਪੁਰ ਵਿਖੇ 188608 ਕੁੱਲ ਵੋਟਰ ਹਨ, ਜਿਨ੍ਹਾਂ 'ਚੋਂ 146069 ਵੋਟਰਾਂ ਦੀ ਮੈਪਿੰਗ ਹੋ ਚੁੱਕੀ ਹੈ ਅਤੇ ਹਲਕੇ 'ਚ 77.45 ਫ਼ੀਸਦੀ ਮੈਪਿੰਗ ਕੀਤੀ ਜਾ ਚੁੱਕੀ ਹੈ | 44-ਚੱਬੇਵਾਲ ਵਿਖੇ ਕੁੱਲ ਵੋਟਰਾਂ ਦੀ ਗਿਣਤੀ 159700 ਹੈ ਜਿਨ੍ਹਾਂ 'ਚੋਂ 146144 ਦੀ ਮੈਪਿੰਗ ਮੁਕੰਮਲ ਕੀਤੀ ਜਾ ਚੁੱਕੀ ਹੈ ਤੇ ਰਹਿੰਦੇ ਵੋਟਰਾਂ ਨੂੰ ਲੋੜੀਂਦੇ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਗਿਆ ਹੈ | ਹਲਕੇ ਵਿਚ 91.51 ਫ਼ੀਸਦੀ ਮੈਪਿੰਗ ਦਾ ਕੰਮ ਕੀਤਾ ਜਾ ਚੁੱਕਾ ਹੈ | ਇਸੇ ਤਰ੍ਹਾਂ ਹਲਕਾ 45-ਗੜ੍ਹਸ਼ੰਕਰ ਵਿਖੇ ਕੁੱਲ ਵੋਟਰਾਂ 172474 ਹੈ ਜਿਨ੍ਹਾਂ 'ਚੋਂ 158819 ਦੀ ਮੈਪਿੰਗ ਕੀਤੀ ਜਾ ਚੁੱਕੀ ਹੈ, ਜਿਸ ਨਾਲ ਹਲਕੇ 'ਚ ਹੁਣ ਤੱਕ 92.08 ਫ਼ੀਸਦੀ ਮੈਪਿੰਗ ਦਾ ਕੰਮ ਮੁਕੰਮਲ ਹੋ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦਾ ਡਰਾਫ਼ਟ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ ਅਤੇ ਦਾਅਵੇ ਤੇ ਇਤਰਾਜ਼ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ | ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਕਿਰਿਆ 3 ਅਗਸਤ ਤੋਂ 28 ਸਤੰਬਰ 2026 ਤੱਕ ਚੱਲੇਗੀ | ਅੰਤਿਮ ਵੋਟਰ ਸੂਚੀ ਦਾ ਪ੍ਰਕਾਸ਼ਨ 1 ਅਕਤੂਬਰ 2026 ਨੂੰ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਏ. ਡੀ. ਸੀ. ਵਲੋਂ ਹਰਿਆਣਾ 'ਚ ਮੁਢਲੀਆਂ ਸਹੂਲਤਾਂ ਦਾ ਨਿਰੀਖਣ ਅਗਲੀ ਖ਼ਬਰ 32 ਬੋਰ ਦੇ ਨਾਜਾਇਜ਼ ਪਿਸਟਲ ਸਮੇਤ ਨੌਜਵਾਨ ਕਾਬੂ
Ad Position 24
No active advertisement