ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਹੱਕੀ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ 'ਤੇ ਲਾਠੀਚਾਰਜ ਬੇਹੱਦ ਨਿੰਦਣਯੋਗ-ਬੀਬੀ ਜੋਸ਼

Ad Position 21
No active advertisement
ਅਜੀਤ ਡੈਸਕ 09-06-2026
ਸ਼ਾਮਚੁਰਾਸੀ, 8 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)-ਪਟਿਆਲਾ ਵਿਖੇ ਪਾਵਰਕਾਮ ਦਫ਼ਤਰ ਦੇ ਸਾਹਮਣੇ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ 'ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ 'ਤੇ ਹਲਕਾ ਸ਼ਾਮਚੁਰਾਸੀ ਤੋਂ ਭਾਜਪਾ ਦੀ ਇੰਚਾਰਜ ਤੇ ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼ ਨੇ ਡੂੰਘੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਦੇ ਇਸ ਰਵੱਈਏ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ | ਬੀਬੀ ਜੋਸ਼ ਨੇ ਕਿਹਾ ਕਿ ਮੌਜੂਦਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ | ਹੁਣ ਜਦੋਂ ਨੌਜਵਾਨ ਆਪਣੇ ਹੱਕ ਮੰਗਦੇ ਹਨ, ਤਾਂ ਉਨ੍ਹਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਸਰਕਾਰ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਲੋਕਤੰਤਰ 'ਚ ਸ਼ਾਂਤਮਈ ਪ੍ਰਦਰਸ਼ਨ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ, ਪਰ ਮੌਜੂਦਾ ਸਰਕਾਰ ਡਾਂਗ ਦੇ ਜ਼ੋਰ ਨਾਲ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ, ਜੋ ਕਿ ਸਿੱਧੇ ਤੌਰ 'ਤੇ ਲੋਕਤੰਤਰ ਦਾ ਘਾਣ ਹੈ |
Ad Position 22
No active advertisement
ਪਿਛਲੀ ਖ਼ਬਰ 18ਵਾਂ ਸੂਫੀਆਨਾ ਤੇ ਸੱਭਿਆਚਾਰਕ ਮੇਲਾ ਕਰਵਾਇਆ ਅਗਲੀ ਖ਼ਬਰ ਖ਼ਾਲਸਾ ਕਾਲਜ ਦੇ ਐਮ. ਏ. ਹਿੰਦੀ ਦੇ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24
No active advertisement