ਹੁਸ਼ਿਆਰਪੁਰ, 8 ਜੂਨ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਮਾਡਲ ਟਾਊਨ ਦੀ ਵਿਦਿਆਰਥਣ ਰੀਆ ਰਾਣੀ, ਜਿਸ ਨੇ 10ਵੀਂ ਦੀ ਪ੍ਰੀਖਿਆ ਦੇ ਆਏ ਨਤੀਜੇ 'ਚ ਸੂਬੇ ਭਰ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ, ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਅਕਾਲੀ ਦਲ ਦੇ ਸੀਨੀਅਰ ਵਾਈਸ ਪ੍ਰਧਾਨ ਤੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਜਤਿੰਦਰ ਸਿੰਘ ਲਾਲੀ ਬਾਜਵਾ ਵਲੋਂ ਸਨਮਾਨਿਤ ਕੀਤਾ ਤੇ ਵਿਦਿਆਰਥਣ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸਾਬਕਾ ਕੌਂਸਲਰ ਰੂਪ ਲਾਲ ਥਾਪਰ, ਨਰਿੰਦਰ ਸਿੰਘ, ਰਾਜ ਥਾਪਰ, ਗੁਰਬਚਨ ਸਿੰਘ ਗਰੇਵਾਲ, ਹਰਦੇਵ ਸਿੰਘ, ਸ਼ੇਰ ਸਿੰਘ, ਤਜਿੰਦਰ ਸਿੰਘ, ਰਾਕੇਸ਼ ਕੁਮਾਰ, ਸਤਨਾਮ ਸਿੰਘ ਵੀ ਮੌਜੂਦ ਸਨ | ਇਸ ਮੌਕੇ ਲਾਲੀ ਬਾਜਵਾ ਨੇ ਕਿਹਾ ਕਿ ਵਿਦਿਆਰਥਣ ਰੀਆ ਰਾਣੀ ਨੇ ਬਹੁਤ ਮਿਹਨਤ ਨਾਲ ਇਹ ਮੁਕਾਮ ਹਾਸਿਲ ਕੀਤਾ ਹੈ, ਜਿਸ ਲਈ ਵਿਦਿਆਰਥਣ ਤੇ ਪਰਿਵਾਰਕ ਮੈਂਬਰ ਵਧਾਈ ਦੇ ਪਾਤਰ ਹਨ | ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਇੱਥੇ ਹੀ ਪੜ੍ਹ ਲਿਖ ਕੇ ਅੱਗੇ ਵਧਣ ਅਤੇ ਆਪਣੇ ਸਮਾਜ ਦੀ ਬਿਹਤਰੀ ਲਈ ਯੋਗਦਾਨ ਦੇਣ |