ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਡਾ. ਰਵਜੋਤ ਸਿੰਘ ਵਲੋਂ ਉਮੀਦਵਾਰਾਂ ਦੇ ਹੱਕ 'ਚ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ

Ad Position 21
No active advertisement
ਅਜੀਤ ਡੈਸਕ 09-06-2026
ਸ਼ਾਮਚੁਰਾਸੀ, 8 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)-ਕਸਬਾ ਸ਼ਾਮਚੁਰਾਸੀ ਵਿਖੇ ਹੋ ਰਹੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਪਾਰਟੀਆਂ ਵਲੋਂ ਆਪਣੇ ਹਮਾਇਤੀਆਂ ਦੇ ਹੱਕ 'ਚ ਵੋਟਰਾਂ ਨੂੰ ਲਾਮਬੰਦ ਕਰਨ ਲਈ ਸੰਪਰਕ ਕੀਤਾ ਜਾ ਰਿਹਾ ਹੈ | ਇਸ ਸੰਬੰਧ 'ਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਕਸਬਾ ਸ਼ਾਮਚੁਰਾਸੀ ਦੇ ਵਾਰਡ ਨੰਬਰ 5 ਤੋਂ ਡਾ. ਨਿਰਮਲ ਕੁਮਾਰ, ਵਾਰਡ ਨੰਬਰ 6 ਤੋਂ ਰਣਧੀਰ ਸਿੰਘ ਫਲੌਰਾ ਤੇ ਵਾਰਡ ਨੰਬਰ 8 ਪੂਜਾ ਰਾਣੀ ਦੇ ਹੱਕ 'ਚ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕੀਤਾ | ਘਰ-ਘਰ ਪ੍ਰਚਾਰ ਦੌਰਾਨ ਵੋਟਰਾਂ ਨੂੰ ਲਾਮਬੰਦ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਲਾਕੇ ਦਾ ਸਰਬਪੱਖੀ ਵਿਕਾਸ ਕੇਵਲ ਇਮਾਨਦਾਰ ਤੇ ਲੋਕ-ਪੱਖੀ ਉਮੀਦਵਾਰਾਂ ਦੇ ਜਿੱਤਣ ਨਾਲ ਹੀ ਸੰਭਵ ਹੈ | ਉਨ੍ਹਾਂ ਸਥਾਨਕ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਨਗਰ ਕੌਂਸਲ ਚੋਣਾਂ 'ਚ ਜਿੱਤ ਹਾਸਿਲ ਕਰਨ ਤੋਂ ਬਾਅਦ ਸ਼ਾਮਚੁਰਾਸੀ ਦੇ ਸਾਰੇ ਵਾਰਡਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਕਸਦ ਸ਼ਾਮਚੁਰਾਸੀ ਦੇ ਹਰ ਨਾਗਰਿਕ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ ਹੈ | ਇਸ ਚੋਣ ਪ੍ਰਚਾਰ ਦੌਰਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਤੇ ਉਮੀਦਵਾਰਾਂ ਦਾ ਵੱਖ-ਵੱਖ ਥਾਵਾਂ 'ਤੇ ਪਹੁੰਚਣ 'ਤੇ ਸਥਾਨਕ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ | ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੇ ਨਾਲ ਵੱਡੀ ਗਿਣਤੀ 'ਚ ਪਾਰਟੀ ਵਰਕਰ, ਸਥਾਨਕ ਆਗੂ ਅਤੇ ਪਤਵੰਤੇ ਸੱਜਣ ਹਾਜ਼ਰ ਸਨ, ਜੋ ਚੋਣ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਲਗਾਤਾਰ ਡਟੇ ਹੋਏ ਹਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਨੇ ਪਿੰਡ ਠੱਕਰ ਨੂੰ ਦਿੱਤਾ ਚਾਰ ਲੱਖ ਦਾ ਚੈੱਕ ਅਗਲੀ ਖ਼ਬਰ ਬੀ. ਐਨ. ਡੀ. ਸਕੂਲ ਦੇ ਐਨ. ਸੀ. ਸੀ. ਕੈਡਿਟ ਕੈਂਪ ਲਈ ਹੋਏ ਰਵਾਨਾ
Ad Position 24
No active advertisement