ਦਸੂਹਾ, 8 ਜੂਨ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਠੱਕਰ ਨੂੰ 4 ਲੱਖ ਰੁਪਏ ਦਾ ਚੈੱਕ ਪਿੰਡ ਦੀਆਂ ਗਲੀਆਂ ਅਤੇ ਪਿੰਡ ਵਿਚ ਲਾਈਟਾਂ ਲਗਾਉਣ ਵਾਸਤੇ ਭੇਟ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਗਰਾਂਟ ਨਾਲ ਲਾਈਟਾਂ ਅਤੇ ਗਲੀਆਂ ਬਣਾਈਆਂ ਜਾਣਗੀਆਂ ਜਦ ਕਿ ਆਉਣ ਵਾਲੇ ਸਮੇਂ ਵਿਚ ਜਿੰੰਮ ਦਾ ਕਮਰਾ ਵੀ ਬਣਾ ਕੇ ਦਿੱਤਾ ਜਾਵੇਗਾ | ਇਸ ਮੌਕੇ ਸਰਪੰਚ ਸ਼ਕੁੰਤਲਾ ਸ਼ਰਮਾ, ਪੰਚ ਓਮ ਪ੍ਰਕਾਸ਼, ਪੰਚ ਬਲਵਿੰਦਰ ਸਿੰਘ, ਪੰਚ ਜਤਿੰਦਰ ਸਿੰਘ, ਇੰਦਰਜੀਤ ਸਿੰਘ, ਸੁਰਿੰਦਰ ਸਿੰਘ, ਸੁਖਜੀਤ ਸਿੰਘ, ਰਾਕੇਸ਼ ਕੁਮਾਰ ਆਦਿ ਵੀ ਹਾਜ਼ਰ ਸਨ |