ਹੁਸ਼ਿਆਰਪੁਰ, 8 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਿੱਖਿਆ ਵਿਭਾਗ ਵਲੋਂ ਜਾਰੀ ਬਦਲੀ ਦੇ ਹੁਕਮਾਂ ਤਹਿਤ ਹਰਜਿੰਦਰ ਕੌਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਵਜੋਂ ਆਪਣਾ ਅਹੁਦਾ ਸੰਭਾਲਿਆ | ਅਹੁਦਾ ਸੰਭਾਲਣ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ, ਪਿ੍ੰਸੀਪਲਾਂ, ਅਧਿਆਪਕਾਂ ਤੇ ਵੱਖ-ਵੱਖ ਕਰਮਚਾਰੀ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਹੁਸ਼ਿਆਰਪੁਰ ਅਮਨਦੀਪ ਸ਼ਰਮਾ ਨੇ ਹਰਜਿੰਦਰ ਕੌਰ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦੇ ਤਜਰਬੇ ਤੇ ਅਗਵਾਈ ਹੇਠ ਜ਼ਿਲ੍ਹੇ ਦੀ ਸਿੱਖਿਆ ਪ੍ਰਣਾਲੀ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਸਕੂਲਾਂ ਵਿਚ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਣ ਲਈ ਪ੍ਰਭਾਵਸ਼ਾਲੀ ਯਤਨ ਕੀਤੇ ਜਾਣਗੇ | ਇਸ ਮੌਕੇ ਪਿ੍ੰ. ਸ਼ੈਲੇਂਦਰ ਠਾਕੁਰ, ਕੁੰਦਨ ਸਿੰਘ, ਪਿ੍ੰ. ਰਮਨਦੀਪ ਕੌਰ, ਪ੍ਰਤਾਪ ਸਿੰਘ, ਰਜਨੀਸ਼ ਕੁਮਾਰ ਗੁਲਿਆਨੀ, ਅਨੀਰੁੱਧ ਮੋਦਗਿਲ, ਮਲਕੀਅਤ ਕੌਰ, ਹਰਪ੍ਰੀਤ ਕੌਰ ਡਗਾਣਾ, ਜਗਦੀਪ ਕੌਰ, ਹਰਵਿੰਦਰ ਕੌਰ, ਭਰਤ ਭੂਸ਼ਨ, ਦੀਪਤੀ ਢਿੱਲੋਂ, ਜਤਿੰਦਰ ਸਿੰਘ, ਤਿ੍ਲੋਚਨ ਸਿੰਘ, ਨਰਿੰਦਰ ਸੋਹਲ, ਹਰਪ੍ਰੀਤ ਸਿੰਘ, ਹਰੀਸ਼ ਸ਼ਰਮਾ, ਅੰਕੁਰ ਸ਼ਰਮਾ, ਗੁਰਪ੍ਰਤਾਪ, ਵਿਕਰਮਜੀਤ ਸਿੰਘ ਆਹਲੂਵਾਲੀਆ ਅਤੇ ਨੀਰਜ ਕੌਰ ਸਮੇਤ ਦਫ਼ਤਰੀ ਸਟਾਫ਼ ਅਤੇ ਵੱਖ-ਵੱਖ ਯੂਨੀਅਨਾਂ ਦੇ ਮੈਂਬਰ ਹਾਜ਼ਰ ਸਨ | ਇਸ ਦੌਰਾਨ ਹਾਜ਼ਰ ਅਧਿਕਾਰੀਆਂ ਤੇ ਅਧਿਆਪਕਾਂ ਵਲੋਂ ਹਰਜਿੰਦਰ ਕੌਰ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਹਰਜਿੰਦਰ ਕੌਰ ਨੇ ਵਿਸ਼ਵਾਸ ਦੁਆਇਆ ਕਿ ਉਹ ਸਾਰਿਆਂ ਨੂੰ ਨਾਲ ਲੈ ਕੇ ਸਿੱਖਿਆ ਦੇ ਖੇਤਰ 'ਚ ਹੁਸ਼ਿਆਰਪੁਰ ਨੂੰ ਅੱਵਲ ਬਣਾਏ ਰੱਖਣ ਲਈ ਯਤਨਸ਼ੀਲ ਰਹਿਣਗੇ |