ਅੱਡਾ ਸਰਾਂ, 8 ਜੂਨ (ਹਰਜਿੰਦਰ ਸਿੰਘ ਮਸੀਤੀ)-ਪਿ੍ੰਸੀਪਲ ਡਾ. ਹਰਿੰਦਰਪਾਲ ਕੌਰ ਹੁੰਦਲ ਮੈਮੋਰੀਅਲ ਸੋਸ਼ਲ ਸੁਸਾਇਟੀ ਅੱਡਾ ਸਰਾਂ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਸੁਸਾਇਟੀ ਵਲੋਂ ਪ੍ਰਬੰਧਕ ਕਮੇਟੀ ਪਬਲਿਕ ਖ਼ਾਲਸਾ ਕਾਲਜ ਫ਼ਾਰ ਵਿਮੈਨ ਕੰਧਾਲਾ ਜੱਟਾਂ ਦੇ ਸਹਿਯੋਗ ਨਾਲ ਖ਼ਾਲਸਾ ਕਾਲਜ ਵਿਖੇ ਕਰਵਾਏ ਸਮਾਗਮ 'ਚ ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਾ, ਭਾਈ ਮਨਜੋਤ ਸਿੰਘ ਤਲਵੰਡੀ ਪ੍ਰਧਾਨ ਬਾਬਾ ਦੀਪ ਸਿੰਘ ਸੇਵਾ ਦਲ ਗੜ੍ਹਦੀਵਾਲਾ ਤੇ ਬਾਬਾ ਵਰਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਸੂਬਾ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੱਚੇ ਪਲਕ ਚੌਹਾਨ, ਪਰਮਜੋਤ ਸਿੰਘ ਤੇ ਪ੍ਰਭਜੋਤ ਕੌਰ ਨੂੰ ਸਨਮਾਨਿਤ ਕਰਨ ਤੋਂ ਇਲਾਵਾ ਬਾਬਾ ਬੁੱਢਾ ਪਬਲਿਕ ਸਕੂਲ ਦੇ ਵੱਖ-ਵੱਖ ਕਲਾਸਾਂ 'ਚੋਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਅਤੇ ਨਰਸਿੰਗ ਦੀਆਂ ਵਿਦਿਆਰਥਣਾਂ ਜਿਨ੍ਹਾਂ ਨੇ ਜੀ. ਐਨ. ਐਮ., ਬੀ. ਐੱਸ. ਸੀ. ਨਰਸਿੰਗ ਤੇ ਪੋਸਟ ਬੇਸਿਕ ਨਰਸਿੰਗ 'ਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਕਮੇਟੀ ਵਲੋਂ ਚਲਾਏ ਜਾ ਰਹੇ ਵਿੱਦਿਅਕ ਅਦਾਰੇ, ਸ੍ਰੀ ਗੁਰੂ ਅਰਜਨ ਦੇਵ ਜੀ ਚੈਰੀਟੇਬਲ ਹਸਪਤਾਲ ਤੇ ਸੁਸਾਇਟੀ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ | ਅੰਤ 'ਚ ਸੁਸਾਇਟੀ ਪ੍ਰਧਾਨ ਜਸਵੰਤ ਸਿੰਘ ਚੌਟਾਲਾ ਨੇ ਸੁਸਾਇਟੀ ਵਲੋਂ ਕੀਤੇ ਜਾ ਰਹੇ ਸਮਾਜਿਕ ਵਿਕਾਸ ਦੇ ਕਾਰਜਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਤੇ ਸਮਾਗਮ 'ਚ ਪਹੁੰਚੇ ਮੁੱਖ ਮਹਿਮਾਨਾਂ ਨੂੰ ਸਨਮਾਨਿਤ ਕਰਦਿਆਂ ਧੰਨਵਾਦ ਕੀਤਾ | ਸਮੁੱਚੇ ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਐਡਵੋਕੇਟ ਗੁਰਵੀਰ ਸਿੰਘ ਚੌਟਾਲਾ ਨੇ ਨਿਭਾਈ | ਇਸ ਮੌਕੇ ਕਮੇਟੀ ਪ੍ਰਧਾਨ ਪਰਮਿੰਦਰ ਸਿੰਘ, ਸਕੱਤਰ ਬਿਕਰਮਜੀਤ ਸਿੰਘ ਲਾਲੀ, ਹਰਭਜਨ ਸਿੰਘ ਢਿੱਲੋਂ, ਸਤਨਾਮ ਢਿੱਲੋਂ, ਜਥੇਦਾਰ ਅਵਤਾਰ ਸਿੰਘ, ਬਲਬੀਰ ਸਿੰਘ ਢੱਟ, ਤਰਸੇਮ ਸਿੰਘ ਚੌਟਾਲਾ, ਸਰਵਣ ਸਿੰਘ, ਤਰੁਣ ਕੌਸ਼ਲ, ਕਰਤਾਰ ਸਿੰਘ ਹੰਬੜਾਂ, ਅਸ਼ਵਨੀ ਕੁਮਾਰ, ਸਰਪੰਚ ਸਰਬਜੀਤ ਕੌਰ, ਸਰਪੰਚ ਹਰਜੀਤ ਸਿੰਘ, ਸਰਪੰਚ ਅੰਮਿ੍ਤਪਾਲ ਸਿੰਘ, ਕਮਲਜੀਤ ਕੌਰ, ਸਰਪੰਚ ਜਤਿੰਦਰ ਸਿੰਘ, ਡਾ. ਮਨਦੀਪ ਸਿੰਘ, ਗੁਰਨਾਮ ਸਿੰਘ, ਪਿ੍ੰਸੀਪਲ ਵਿਸ਼ਾਲ ਵਰਮਾ, ਪਿ੍ੰਸੀਪਲ ਲਵਦੀਪ ਕੌਰ ਵੜੈਚ, ਲਵਦੀਪ ਕੌਰ ਤਲਵਾੜ, ਨਗਿੰਦਰ ਸਿੰਘ, ਮਨਜੀਤ ਸਿੰਘ ਧਾਲੀਵਾਲ, ਰਾਕੇਸ਼ ਵੋਹਰਾ, ਸੁਖਵਿੰਦਰ ਸਿੰਘ ਢਿੱਲੋਂ, ਗੁਰਸ਼ਰਨ ਸਿੰਘ ਘੰੁਮਣ, ਐਡਵੋਕੇਟ ਅਮਨਦੀਪ ਸਿੰਘ, ਹਰਮਨ ਧਾਲੀਵਾਲ, ਸੰਦੀਪ ਸਿੰਘ ਢੱਟ, ਹਰਜਿੰਦਰ ਸਿੰਘ ਬਸੀ, ਅਮਰੀਕ ਸਿੰਘ ਆਦਿ ਮੌਜੂਦ ਸਨ |