31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਜਸਵਿੰਦਰ ਸਿੰਘ ਜੁਗਨੂੰ ਅਕਾਲੀ ਦਲ ਹੁਸ਼ਿਆਰਪੁਰ ਵਪਾਰ ਵਿੰਗ ਦੇ ਹਲਕਾ ਇੰਚਾਰਜ ਬਣੇ

Ad Position 21
No active advertisement
ਅਜੀਤ ਡੈਸਕ 10-06-2026
ਹੁਸ਼ਿਆਰਪੁਰ, 9 ਜੂਨ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਜਸਵਿੰਦਰ ਸਿੰਘ ਜੁਗਨੰੂ ਨੂੰ ਪਾਰਟੀ ਦੇ ਹੁਸ਼ਿਆਰਪੁਰ ਵਪਾਰ ਵਿੰਗ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ | ਆਪਣੀ ਇਸ ਨਿਯੁਕਤੀ 'ਤੇ ਜਸਵਿੰਦਰ ਸਿੰਘ ਜੁਗਨੂੰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡ: ਹਰਜਿੰਦਰ ਸਿੰਘ ਧਾਮੀ, ਵਪਾਰ ਵਿੰਗ ਪੰਜਾਬ ਦੇ ਪ੍ਰਧਾਨ ਐਨ.ਕੇ. ਸ਼ਰਮਾ, ਜ਼ਿਲ੍ਹਾ ਪ੍ਰਧਾਨ (ਦਿਹਾਤੀ) ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਹਲਕਾ ਇੰਚਾਰਜ ਹੁਸ਼ਿਆਰਪੁਰ ਸੰਜੀਵ ਤਲਵਾੜ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਉਹ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ 'ਚ ਅਕਾਲੀ ਦਲ (ਬ) ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸਰਕਾਰ ਬਣਾਈ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ. ਟਰੈਕਟਰ ਚਲਿਤ ਝੋਨੇ ਦੀ ਮੈਟ ਟਾਈਪ ਨਰਸਰੀ ਸੀਡਰ ਸੰਬੰਧੀ ਖੇਤ ਦਿਵਸ ਮਨਾਇਆ ਅਗਲੀ ਖ਼ਬਰ ਡੇਰਾ ਰਤਨਪੁਰੀ ਜੇਜੋਂ ਦੋਆਬਾ ਵਿਖੇ ਸੰਤ ਰਤਨ ਦਾਸ ਦੀ ਯਾਦ 'ਚ ਗੁਰਮਤਿ ਤੇ ਸੰਤ ਸਮਾਗਮ
Ad Position 24