30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਹੱਕਾਂ ਦੀ ਮੰਗ ਕਰਨ ਵਾਲਿਆਂ 'ਤੇ ਲਾਠੀਚਾਰਜ ਕਰਵਾ ਰਹੀ ਹੈ 'ਆਪ' ਸਰਕਾਰ-ਗੇਰਾ

Ad Position 21
No active advertisement
ਅਜੀਤ ਡੈਸਕ 10-06-2026
ਹਾਜੀਪੁਰ, 9 ਜੂਨ (ਜੋਗਿੰਦਰ ਸਿੰਘ)-ਆਪਣੀਆਂ ਹੱਕੀ ਮੰਗਾਂ ਦੀ ਆਵਾਜ਼ ਉਠਾਉਣ ਲਈ ਪਟਿਆਲਾ ਵਿਖੇ ਪਾਵਰਕਾਮ ਮੁੱਖ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ 2600 ਆਈ. ਟੀ. ਆਈ. ਸਿਖਲਾਈ ਪ੍ਰਾਪਤ ਨੌਜਵਾਨਾਂ ਤੇ ਪੰਜਾਬ ਪੁਲਿਸ ਵਲੋਂ ਢਾਹੇ ਗਏ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਕਰਦਿਆਂ ਗੁਰੂ ਨਾਨਕ ਸੇਵਾ ਸੁਸਾਇਟੀ ਦੇ ਪ੍ਰਧਾਨ ਤੇ ਟਕਸਾਲੀ ਆਗੂ ਸ਼੍ਰੋਮਣੀ ਅਕਾਲੀ ਦਲ ਜਥੇਦਾਰ ਕਿਰਪਾਲ ਸਿੰਘ ਗੇਰਾ ਨੇ ਇਸ ਨੂੰ ਪੰਜਾਬ ਦੇ ਨੌਜਵਾਨਾਂ ਦੇ ਮਾਣ ਸਨਮਾਨ 'ਤੇ ਸਿੱਧਾ ਹਮਲਾ ਦੱਸਦਿਆਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਤੇ ਨਿੰਦਣਯੋਗ ਘਟਨਾ ਹੈ | ਉਨ੍ਹਾਂ ਕਿਹਾ ਆਮ ਲੋਕਾਂ ਦੀ ਸਰਕਾਰ ਹੋਣ ਦਾ ਦਾਅਵਾ ਕਰਨ ਵਾਲੀ ਸਰਕਾਰ ਨੌਜਵਾਨਾਂ ਨੂੰ ਕੁੱਟ ਰਹੀ ਹੈ | ਕਿਰਪਾਲ ਸਿੰਘ ਗੇਰਾ ਨੇ ਕਿਹਾ ਕਿ ਪੰਜਾਬ ਵਿਚ ਬੇਰੁਜ਼ਗਾਰੀ ਲਗਾਤਾਰ ਵੱਧ ਰਹੀ ਹੈ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਸਰਕਾਰ ਉਨ੍ਹਾਂ ਵਲੋਂ ਸ਼ਾਂਤਮਈ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਦਬਾਉਣ ਵਿਚ ਲੱਗੀ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ 55 ਬਟਾਲੀਅਨ ਬੀ. ਐਸ. ਐਫ. ਨੇ ਸ਼ਹਿਰ ਵਾਸੀਆਂ ਨਾਲ ਯੋਗਾ ਕਰਕੇ ਸਿਹਤਮੰਦ ਰਹਿਣ ਦਾ ਦਿੱਤਾ ਸੰਦੇਸ਼ ਅਗਲੀ ਖ਼ਬਰ ਹੱਕਾਂ ਦੀ ਮੰਗ ਕਰਨ ਵਾਲਿਆਂ 'ਤੇ ਲਾਠੀਚਾਰਜ ਕਰਵਾ ਰਹੀ ਹੈ 'ਆਪ' ਸਰਕਾਰ-ਗੇਰਾ
Ad Position 24