27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

6 ਮਹੀਨੇ ਤੋਂ ਤਨਖ਼ਾਹਾਂ ਤੋਂ ਵਾਂਝੇ ਮਨਰੇਗਾ ਕਰਮਚਾਰੀਆਂ ਵਲੋਂ ਮੰਗਾਂ ਸੰਬੰਧੀ ਕਲਮ ਛੋੜ ਹੜਤਾਲ

Ad Position 21
No active advertisement
ਅਜੀਤ ਡੈਸਕ 11-06-2026
ਹੁਸ਼ਿਆਰਪੁਰ, 10 ਜੂਨ (ਬਲਜਿੰਦਰਪਾਲ ਸਿੰਘ)-ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਹੁਸ਼ਿਆਰਪੁਰ-1 ਵਲੋਂ 6 ਮਹੀਨਿਆਂ ਤੋਂ ਰੁਕੀਆਂ ਤਨਖ਼ਾਹਾਂ ਨਾ ਮਿਲਣ ਅਤੇ ਸੇਵਾਵਾਂ ਰੈਗੂਲਰ ਕਰਨ ਨੂੰ ਲੈ ਕੇ ਲਗਾਤਾਰ ਕਲਮਛੋੜ ਹੜਤਾਲ ਜਾਰੀ ਹੈ | ਇਸ ਮੌਕੇ ਯੂਨੀਅਨ ਦੀ ਆਗੂ ਅੰਜੂ ਬਾਲਾ ਨੇ ਦੱਸਿਆ ਕਿ ਕੇਂਦਰ ਸਰਕਾਰ ਮਨਰੇਗਾ ਯੋਜਨਾ ਨੂੰ ਖ਼ਤਮ ਕਰਕੇ 1 ਜੁਲਾਈ ਤੋਂ ਵੀ.ਬੀ.ਜੀ. ਰਾਮ ਯੋਜਨਾ ਲਾਗੂ ਕਰਨ ਜਾ ਰਹੀ ਹੈ ਅਤੇ ਨਵੀਂ ਯੋਜਨਾ 'ਚ ਮਨਰੇਗਾ ਕਰਮਚਾਰੀਆਂ ਦਾ ਕੋਈ ਜ਼ਿਕਰ ਨਹੀਂ ਹੈ, ਜਿਸ ਕਰਕੇ ਉਨ੍ਹਾਂ ਦੇ ਭਵਿੱਖ 'ਤੇ ਤਲਵਾਰ ਲਟਕ ਰਹੀ ਹੈ | ਉਨ੍ਹਾਂ ਦੱਸਿਆ ਕਿ ਮਨਰੇਗਾ ਮੁਲਾਜ਼ਮਾਂ ਨੂੰ ਪਿਛਲੇ 6 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਰਕੇ ਉਨ੍ਹਾਂ ਨੂੰ ਭਾਰੀ ਆਰਥਿਕ ਤੇ ਮਾਨਸਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਔਖਾ ਹੋਇਆ ਪਿਆ ਹੈ | ਆਗੂਆਂ ਨੇ ਮੰਗ ਕੀਤੀ ਕਿ ਮਨਰੇਗਾ ਕਰਮਚਾਰੀਆਂ ਨੂੰ ਪੰਚਾਇਤ ਵਿਭਾਗ 'ਚ ਮਰਜ਼ ਕੀਤਾ ਜਾਵੇ, ਤਨਖ਼ਾਹਾਂ ਤੁਰੰਤ ਜਾਰੀ ਕੀਤੀਆਂ ਜਾਣ | ਇਸ ਮੌਕੇ ਪ੍ਰਦੀਪ ਸਿੰਘ, ਨੀਲਮ ਸੈਣੀ, ਗਣੇਸ਼ ਕੁਮਾਰ, ਸਵਿਤਾ, ਰਾਜਵਿੰਦਰ ਕੌਰ, ਬਬਲੀ, ਕੁਸਮ, ਕੁਲਦੀਪ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟਰ ਵਰਕਰਾਂ ਨੇ ਮੁਕੰਮਲ ਚੱਕਾ ਜਾਮ ਕਰਕੇ ਕੀਤੀ ਰੋਸ ਰੈਲੀ ਅਗਲੀ ਖ਼ਬਰ ਮਾਮਲਾ ਹਿਮਾਚਲੀ ਨੌਜਵਾਨਾਂ ਵਲੋਂ 4 ਸਿੱਖ ਨੌਜਵਾਨਾਂ ਦੀ ਕੀਤੀ ਕੁੱਟਮਾਰ ਦਾ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਗਗਰ...
Ad Position 24