27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਇੰਡੀਅਨ ਨੇਵੀ ਵਿਚ ਕਮਿਸ਼ਨਰ ਬਣੇ ਪ੍ਰਭਜੋਤ ਸਿੰਘ ਦਾ ਪਿੰਡ ਵਾਸੀਆਂ ਵਲੋਂ ਸਨਮਾਨ

Ad Position 21
No active advertisement
ਅਜੀਤ ਡੈਸਕ 11-06-2026
ਟਾਂਡਾ ਉੜਮੁੜ, 10 ਜੂਨ (ਕੁਲਬੀਰ ਸਿੰਘ ਗੁਰਾਇਆ)- ਪਿੰਡ ਸਲੇਮਪੁਰ ਨਾਲ ਸਬੰਧਤ ਇੰਡੀਅਨ ਨੇਵੀ ਵਿਚ ਕਮਿਸ਼ਨਰ ਬਣ ਕੇ ਇਲਾਕੇ ਅਤੇ ਪਿੰਡ ਦਾ ਨਾਂਅ ਰੌਸ਼ਨ ਕਰਨ ਵਾਲੇ ਪ੍ਰਭਜੋਤ ਸਿੰਘ ਸਪੁੱਤਰ ਪਰਮਜੀਤ ਸਿੰਘ ਦਾ ਗਰਾਮ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਸਰਪੰਚ ਮਲਕੀਅਤ ਸਿੰਘ, ਸਾਬਕਾ ਸਰਪੰਚ ਸਤਪਾਲ ਸਿੰਘ ਤੇ ਹੋਰਨਾ ਪਿੰਡ ਵਾਸੀਆਂ ਨੇ ਕਮਿਸ਼ਨਰ ਪ੍ਰਭਜੋਤ ਸਿੰਘ ਦਾ ਸਨਮਾਨ ਕਰਦੇ ਹੋਏ ਕਿਹਾ ਕਿ ਉਸ ਨੇ ਆਪਣੀ ਮਿਹਨਤ ਅਤੇ ਲਗਨ ਦੇ ਸਦਕਾ ਆਪਣੇ ਮਾਪਿਆਂ, ਬੇਟ ਖੇਤਰ ਅਤੇ ਪਿੰਡ ਦਾ ਨਾਂਅ ਰਾਸ਼ਟਰੀ ਪੱਧਰ 'ਤੇ ਉੱਚਾ ਕੀਤਾ ਹੈ | ਪਿੰਡ ਵਾਸੀਆਂ ਨੇ ਪਿੰਡ ਦੇ ਹੋਣ ਸਪੁੱਤਰ ਪ੍ਰਭਜੋਤ ਸਿੰਘ ਦੀ ਇਸ ਉਪਲਬਧੀ 'ਤੇ ਮਾਣ ਮਹਿਸੂਸ ਕਰਦੇ ਹੋਏ ਕਿਹਾ ਕਿ ਬਾਕੀ ਜੇ ਨੌਜਵਾਨਾਂ ਨੂੰ ਵੀ ਉਸ ਦੀ ਇਸ ਵੱਡੀ ਉਪਲਬਧੀ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ | ਇਸ ਮੌਕੇ ਪ੍ਰਭਜੋਤ ਸਿੰਘ ਨੇ ਸਮੂਹ ਗਰਾਮ ਪੰਚਾਇਤ ਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪਿੰਡ ਵਾਸੀਆਂ ਦੇ ਅਸ਼ੀਰਵਾਦ ਨਾਲ ਦੇਸ਼ ਅਤੇ ਕੌਮ ਦੀ ਸੇਵਾ ਪੂਰੀ ਤਨਦੇਹੀ ਨਾਲ ਕਰੇਗਾ | ਇਸ ਮੌਕੇ ਸੁਖਦੇਵ ਸਿੰਘ, ਗੁਰਪਾਲ ਸਿੰਘ, ਨੰਬਰਦਾਰ ਬਲਜੀਤ ਸਿੰਘ, ਰਣਜੀਤ ਸਿੰਘ, ਕਰਨੈਲ ਸਿੰਘ, ਰਣਜੀਤ ਸਿੰਘ, ਸਤਨਾਮ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਦੇਵੀਦਾਸ ਦਾ ਵਿਅਕਤੀ ਭੇਦਭਰੀ ਹਾਲਤ 'ਚ ਲਾਪਤਾ ਅਗਲੀ ਖ਼ਬਰ ਸ਼ਮਸ਼ੇਰ ਸਿੰਘ ਬੈਂਸ ਦਾ ਦਿਹਾਂਤ, ਸਸਕਾਰ ਅੱਜ
Ad Position 24