27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 11-06-2026
ਟਾਂਡਾ ਉੜਮੁੜ, 10 ਜੂਨ (ਕੁਲਬੀਰ ਸਿੰਘ ਗੁਰਾਇਆ)-ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਉੜਮੁੜ ਟਾਂਡਾ ਦੀ ਇੱਕ ਵਿਸ਼ੇਸ਼ ਮੀਟਿੰਗ ਪ੍ਰਧਾਨ ਅਜੀਤ ਸਿੰਘ ਗੁਰਾਇਆ, ਜਨਰਲ ਸਕੱਤਰ ਪ੍ਰੇਮ ਸਾਗਰ ਅਰੋੜਾ ਅਤੇ ਵਿੱਤ ਸਕੱਤਰ ਸੁਖਬੀਰ ਸਿੰਘ ਦੀ ਅਗਵਾਈ ਹੇਠ ਪ੍ਰੋਫੈਸਰ ਕੇ. ਕਲੋਟੀ ਲਾਇਬ੍ਰੇਰੀ ਹਾਲ, ਨੇੜੇ ਸ਼ਿਮਲਾ ਪਹਾੜੀ ਪਾਰਕ ਵਿਖੇ ਹੋਈ | ਮੀਟਿੰਗ ਦੌਰਾਨ ਪੈਨਸ਼ਨਰਾਂ ਨੇ ਆਪਣੀਆਂ ਹੱਕੀ ਮੰਗਾਂ ਸਬੰਧੀ ਆਵਾਜ਼ ਬੁਲੰਦ ਕੀਤੀ | ਮੀਟਿੰਗ ਦੀ ਸ਼ੁਰੂਆਤ ਮੌਕੇ ਸਮੂਹ ਮੈਂਬਰਾਂ ਨੇ ਪਟਿਆਲਾ ਵਿਖੇ ਸਰਕਾਰ ਦੇ ਇਸ਼ਾਰੇ ਤੇ ਪੁਲਸ ਪ੍ਰਸ਼ਾਸਨ ਵੱਲੋਂ ਬੇਰੁਜ਼ਗਾਰ ਲਾਈਨਮੈਨਾਂ ਤੇ ਕੀਤੇ ਤਸ਼ੱਦਦ ਦਾ ਸਖ਼ਤ ਵਿਰੋਧ ਕੀਤਾ | ਇਸ ਤੋਂ ਬਾਅਦ ਪੈਨਸ਼ਨਰਾਂ ਦੀਆਂ ਮੁਸ਼ਕਲਾਂ, ਉਨ੍ਹਾਂ ਦੇ ਹੱਲ ਅਤੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ | ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਮਾਨਯੋਗ ਹਾਈਕੋਰਟ ਦੇ ਸਿੰਗਲ ਅਤੇ ਡਬਲ ਬੈਂਚ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪੇ ਕਮਿਸ਼ਨ ਦੇ ਬਕਾਏ, 18 ਫ਼ੀਸਦੀ ਡੀ.ਏ. ਦੇ ਬਕਾਏ ਦੇ ਭੁਗਤਾਨ ਸਬੰਧੀ ਦਿੱਤਾ ਗਿਆ ਇਤਿਹਾਸਿਕ ਫ਼ੈਸਲਾ ਸ਼ਲਾਘਾਯੋਗ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਫ਼ੈਸਲਾ ਜਲਦ ਤੋਂ ਜਲਦ ਲਾਗੂ ਕਰਨਾ ਚਾਹੀਦਾ ਹੈ | ਮੀਟਿੰਗ ਵਿਚ ਬਾਕੀ ਰਹਿੰਦੀਆਂ ਮੰਗਾਂ ਜਿਵੇਂ 2.59 ਦੇ ਗੁਣਾਂਕ ਅਨੁਸਾਰ ਪੈਨਸ਼ਨ ਸੋਧਣ, ਮੈਡੀਕਲ ਭੱਤਾ 2000 ਰੁਪਏ ਕਰਨ ਅਤੇ ਕੈਸ਼ਲੈੱਸ ਮੈਡੀਕਲ ਸਕੀਮ ਲਾਗੂ ਕਰਨ ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਚੁੱਕੀ | ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਲਗਾਤਾਰ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਸੰਜੀਦਗੀ ਨਹੀਂ ਦਿਖਾ ਰਹੀ, ਜਿਸ ਕਰਕੇ ਉਨ੍ਹਾਂ ਵਿਚ ਸਰਕਾਰ ਪ੍ਰਤੀ ਰੋਸ ਹੈ | ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੈਨਸ਼ਨਰਾਂ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਆਖਿਆ ਕਿ ਸਰਕਾਰ ਕਰਮਚਾਰੀਆਂ ਅਤੇ ਪੈਨਸ਼ਨਰਾਂ ਪ੍ਰਤੀ ਮਾੜੇ ਵਤੀਰੇ ਦਾ ਖ਼ਮਿਆਜ਼ਾ 2027 ਦੀਆਂ ਚੋਣਾਂ ਵਿਚ ਭੁਗਤਣਾ ਪਵੇਗਾ | ਇਸ ਮੌਕੇ ਦਵਿੰਦਰ ਸਿੰਘ, ਸੁਰਜੀਤ ਸਿੰਘ, ਸੰਤੋਖ ਸਿੰਘ, ਪ੍ਰੋਫ਼. ਕੇ. ਕਲੋਟੀ, ਮਦਨ ਲਾਲ, ਸ਼ਿਵ ਕੁਮਾਰ, ਮੋਹਨ ਸਿੰਘ, ਗੁਰਮੀਤ ਸਿੰਘ, ਰਜਿੰਦਰ ਸਿੰਘ, ਉੱਤਮ ਸਿੰਘ, ਅਮਰੀਕ ਸਿੰਘ, ਵਿਨੋਦ ਸੈਣੀ, ਗੁਰਮਿੰਦਰ ਸਿੰਘ, ਹਰਭਜਨ ਸਿੰਘ, ਦੀਦਾਰ ਸਿੰਘ, ਕੁੰਦਨ ਸਿੰਘ, ਨਰਿੰਦਰ ਸਿੰਘ ਕੰਗ, ਤਿਲਕ ਰਾਜ, ਤਰਸੇਮ ਲਾਲ, ਅਮਰ ਸਿੰਘ, ਅਮਰੀਕ ਸਿੰਘ ਲਿਤਰਾ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਅਮਰਜੀਤ ਸਿੰਘ, ਪਰਸ ਰਾਮ, ਤੀਰਥ ਰਾਮ, ਨਿਰਮਲ ਪ੍ਰਕਾਸ਼ ਸਮੇਤ ਹੋਰ ਪੈਨਸ਼ਨਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਲਾਇੰਸ ਕਲੱਬ ਇੰਟਰਨੈਸ਼ਨਲ ਵਲੋਂ 'ਕਲੀਨ ਯੂਅਰ ਸਿਟੀ' ਪ੍ਰੋਗਰਾਮ ਦੀ ਆਰੰਭਤਾ ਮੌਕੇ ਸਫ਼ਾਈ ਕਰਮਚਾਰੀਆਂ ਦਾ ਸਨਮਾਨ ਅਗਲੀ ਖ਼ਬਰ ਸਰਕਾਰ ਵਲੋਂ ਸ਼ੁਰੂ ਕੀਤੀ 'ਮੇਰੀ ਰਸੋਈ' ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ-ਵਿਰਦੀ, ਮੁਲਤਾਨੀ
Ad Position 24