27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਹਰਮੀਤ ਅÏਲਖ ਨੇ ਰਸੋਈ ਯੋਜਨਾ ਤਹਿਤ ਪਿੰਡ ਸਾਹਿਬਾਜ਼ਪੁਰ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

Ad Position 21
No active advertisement
ਅਜੀਤ ਡੈਸਕ 11-06-2026
ਟਾਂਡਾ ਉੜਮੁੜ, 10 ਜੂਨ (ਕੁਲਬੀਰ ਸਿੰਘ ਗੁਰਾਇਆ)- ਪੰਜਾਬ ਸਰਕਾਰ ਵਲੋਂ ਲੋਕ ਭਲਾਈ ਲਈ ਚਲਾਈ ਜਾ ਰਹੀ 'ਮੇਰੀ ਰਸੋਈ ਯੋਜਨਾ' ਤਹਿਤ ਪਿੰਡ ਸਹਿਬਾਜ਼ਪੁਰ ਵਿਖੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ 'ਆਪ' ਆਗੂ ਹਰਮੀਤ ਸਿੰਘ ਅÏਲਖ ਦੀ ਅਗਵਾਈ ਹੇਠ ਲੋੜਵੰਦ ਅਤੇ ਗ਼ਰੀਬ ਪਰਿਵਾਰਾਂ ਨੂੰ ਰਾਸ਼ਨ ਸਮਗਰੀ ਵੰਡੀ ਗਈ | ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਪਾਰਟੀ ਵਰਕਰ ਵੀ ਮੌਜੂਦ ਸਨ | ਇਸ ਮੌਕੇ ਸੰਬੋਧਨ ਕਰਦਿਆਂ ਹਰਮੀਤ ਸਿੰਘ ਅÏਲਖ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਸਿੱਧਾ ਆਮ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕੋਈ ਵੀ ਲੋੜਵੰਦ ਪਰਿਵਾਰ ਸਰਕਾਰੀ ਸਹਾਇਤਾ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ | ਅÏਲਖ ਨੇ ਕਿਹਾ ਕਿ 'ਆਪਣੀ ਰਸੋਈ ਯੋਜਨਾ' ਦਾ ਮਕਸਦ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੀ ਮਦਦ ਕਰਨਾ ਅਤੇ ਉਨ੍ਹਾਂ ਨੂੰ ਰੋਜ਼ਾਨਾ ਦੀਆਂ ਜ਼ਰੂਰਤਾਂ ਲਈ ਸਹਾਰਾ ਪ੍ਰਦਾਨ ਕਰਨਾ ਹੈ | ਉਨ੍ਹਾਂ ਲੋਕਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਵੀ ਕੀਤੀ | ਇਸ ਮੌਕੇ ਰਾਸ਼ਨ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਪੰਜਾਬ ਸਰਕਾਰ ਅਤੇ ਚੇਅਰਮੈਨ ਹਰਮੀਤ ਸਿੰਘ ਔਲਖ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਸਹਾਇਤਾ ਨਾਲ ਲੋੜਵੰਦ ਲੋਕਾਂ ਨੂੰ ਕਾਫ਼ੀ ਰਾਹਤ ਮਿਲਦੀ ਹੈ | ਇਸ ਮੌਕੇ ਸਰਪੰਚ ਕੁਲਵਿੰਦਰ ਕੌਰ, ਗੁਰਵਿੰਦਰ ਸਿੰਘ ਲਾਡੀ, ਜਤਿੰਦਰ ਸਿੰਘ ਅÏਜਲਾ, ਰੇਸ਼ਮ ਸਿੰਘ ਡੀ ਪੀ, ਪਰਮਜੀਤ ਸਿੰਘ, ਬੀਬੀ ਭਾਗ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਗਾਤਾਰ ਵਧ ਰਹੀਆਂ ਡੀਜ਼ਲ, ਪੈਟਰੋਲ ਤੇ ਗੈਸ ਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਕਚੂੰਮਰ ਕੱਢਿਆ-ਧੁੱਗਾ ਅਗਲੀ ਖ਼ਬਰ ਅਲਾਇੰਸ ਕਲੱਬ ਇੰਟਰਨੈਸ਼ਨਲ ਵਲੋਂ 'ਕਲੀਨ ਯੂਅਰ ਸਿਟੀ' ਪ੍ਰੋਗਰਾਮ ਦੀ ਆਰੰਭਤਾ ਮੌਕੇ ਸਫ਼ਾਈ ਕਰਮਚਾਰੀਆਂ ਦਾ ਸਨਮਾਨ
Ad Position 24