27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਲਗਾਤਾਰ ਵਧ ਰਹੀਆਂ ਡੀਜ਼ਲ, ਪੈਟਰੋਲ ਤੇ ਗੈਸ ਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਕਚੂੰਮਰ ਕੱਢਿਆ-ਧੁੱਗਾ

Ad Position 21
No active advertisement
ਅਜੀਤ ਡੈਸਕ 11-06-2026
ਦਸੂਹਾ, 10 ਜੂਨ (ਭੁੱਲਰ)-ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਪੰਜਾਬ ਜਥੇਦਾਰ ਦੇਸ ਰਾਜ ਸਿੰਘ ਧੁੱਗਾ ਨੇ ਕਿਹਾ ਕਿ ਲਗਾਤਾਰ ਵਧ ਰਹੀਆਂ ਡੀਜ਼ਲ ਪੈਟਰੋਲ ਤੇ ਗੈਸ ਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇੰਨੀ ਜ਼ਿਆਦਾ ਮਹਿੰਗੀ ਗੈੱਸ ਅਤੇ ਮਹਿੰਗਾ ਤੇਲ ਲੈਣਾ ਹਰ ਵਿਅਕਤੀ ਦੀ ਪਹੁੰਚ ਤੋਂ ਬਾਹਰ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਦੇਸ਼ ਅੰਦਰ ਹਾਲਾਤ ਇਹ ਬਣ ਗਏ ਹਨ ਕਿ ਅਮੀਰ ਹੋਰ ਅਮੀਰ ਹੋ ਰਿਹਾ ਹੈ ਜਦਕਿ ਗ਼ਰੀਬ ਹੋਰ ਗ਼ਰੀਬ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਦੇਸ਼ ਵਿਚ ਬੇਰੁਜ਼ਗਾਰੀ ਵਿਚ ਅਥਾਹ ਵਾਧਾ ਹੋਇਆ ਹੈ ਤੇ ਮਹਿੰਗਾਈ ਇੰਨੀ ਤੇਜ਼ੀ ਨਾਲ ਵੱਧ ਚੁੱਕੀ ਹੈ ਕਿ ਲੋਕ ਰੋਟੀ ਤੋਂ ਵੀ ਆਤੁਰ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਆਮ ਲੋਕਾਂ ਦਾ ਅਸਮਾਨ ਛੂ ਰਹੀਆਂ ਕੀਮਤਾਂ ਨਾਲ ਦੀਵਾਲਾ ਨਿਕਲ ਚੁੱਕਾ ਹੈ ਅਤੇ ਬੁਰੀ ਤਰ੍ਹਾਂ ਨਾਲ ਲੱਖ ਟੁੱਟ ਚੁੱਕਾ ਹੈ | ਜਥੇਦਾਰ ਦੇਸਰਾਜ ਸਿੰਘ ਧੁੱਗਾ ਨੇ ਕਿਹਾ ਕਿ ਡੀਜ਼ਲ ਪੈਟਰੋਲ ਅਤੇ ਗੈੱਸ ਦੀਆਂ ਕੀਮਤਾਂ ਨੂੰ ਤੁਰੰਤ ਸਥਿਰ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਦੀ ਜੇਬ ਤੇ ਬੋਝ ਨਾ ਪਵੇ ਅਤੇ ਉਹ ਆਸਾਨੀ ਨਾਲ ਲੈ ਸਕਣ |
Ad Position 22
No active advertisement
ਪਿਛਲੀ ਖ਼ਬਰ -ਫੀਫਾ ਵਿਸ਼ਵ ਕੱਪ- ਪਹਾੜੀ ਢਲਾਣ 'ਤੇ ਵਿਛਾਇਆ ਗਿਆ ਵਿਸ਼ਾਲ ਕੈਨੇਡੀਅਨ ਝੰਡਾ ਬਣਿਆ ਚਰਚਾ ਦਾ ਵਿਸ਼ਾ ਅਗਲੀ ਖ਼ਬਰ ਹਰਮੀਤ ਅÏਲਖ ਨੇ ਰਸੋਈ ਯੋਜਨਾ ਤਹਿਤ ਪਿੰਡ ਸਾਹਿਬਾਜ਼ਪੁਰ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ
Ad Position 24