27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਲੱਖਾਂ ਰੁਪਏ ਦੀ ਠੱਗੀ ਕਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 11-06-2026
ਟਾਂਡਾ ਉੜਮੁੜ, 10 ਜੂਨ (ਕੁਲਬੀਰ ਸਿੰਘ ਗੁਰਾਇਆ)- ਨਜ਼ਦੀਕੀ ਪਿੰਡ ਦੇਹਰੀਵਾਲ ਵਿਖੇ ਇਕ ਵਿਅਕਤੀ ਨੂੰ ਵਿਆਹ ਅਤੇ ਪਲਾਟ ਉਸ ਦੇ ਨਾਂਅ 'ਤੇ ਕਰਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਵਾਲੇ ਪਤੀ- ਪਤਨੀ ਖ਼ਿਲਾਫ਼ ਟਾਂਡਾ ਪੁਲਿਸ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਇਹ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਹਰਿੰਦਰ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਦੇਹਰੀਵਾਲ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਪੜਤਾਲ ਦੌਰਾਨ ਗਰਿਮਾ ਪਤਨੀ ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਜੌਹਲਾਂ ਦੇ ਖ਼ਿਲਾਫ਼ ਦਰਜ ਕੀਤਾ ਹੈ | ਸ਼ਿਕਾਇਤ ਵਿਚ ਦਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਪਤੀ-ਪਤਨੀ ਨੇ ਉਸ ਦਾ ਵਿਆਹ ਕਰਵਾਉਣ ਅਤੇ ਪਲਾਟ ਉਸ ਦੇ ਨਾਂਅ 'ਤੇ ਕਰਵਾਉਣ ਦਾ ਝਾਂਸਾ ਦੇ ਕੇ ਉਸ ਨਾਲ 22 ਤੋਂ 24 ਲੱਖ ਰੁਪਏ ਦੀ ਠੱਗੀ ਕੀਤੀ ਹੈ | ਟਾਂਡਾ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਵੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ 210 ਚਰਸ ਸਮੇਤ 1 ਕਾਬੂ ਅਗਲੀ ਖ਼ਬਰ ਫ਼ੌਜ 'ਚ ਅਫ਼ਸਰ ਬਣਨ ਦੀ ਕੋਚਿੰਗ ਲਈ ਰਜਿਸਟ੍ਰੇਸ਼ਨ 18 ਜੂਨ ਤੱਕ -ਆਸ਼ਿਕਾ ਜੈਨ
Ad Position 24