27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਬਾਬਾ ਕੇਵਲ ਸਿੰਘ ਨੇ ਖੁਰਾਲਗੜ੍ਹ ਸਾਹਿਬ ਨੂੰ ਰੇਲ ਮਾਰਗ ਨਾਲ ਜੋੜਨ ਲਈ ਕੇਂਦਰੀ ਰੇਲ ਮੰਤਰੀ ਨੂੰ ਲਿਖੀ ਚਿੱਠੀ

Ad Position 21
No active advertisement
ਅਜੀਤ ਡੈਸਕ 11-06-2026
ਬੀਣੇਵਾਲ, 10 ਜੂਨ (ਬੈਜ ਚੌਧਰੀ)-ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ (ਤਪ ਅਸਥਾਨ) ਸ਼੍ਰੀ ਖੁਰਾਲਗੜ੍ਹ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਕੇਵਲ ਸਿੰਘ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਚਿੱਠੀ ਲਿਖ ਕੇ ਸ਼੍ਰੀ ਖੁਰਾਲਗੜ੍ਹ ਸਾਹਿਬ ਨੂੰ ਰੇਲ ਮਾਰਗ ਨਾਲ ਜੋੜਨ ਦੀ ਮੰਗ ਕੀਤੀ ਹੈ | ਬਾਬਾ ਕੇਵਲ ਸਿੰਘ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਲਿਖੀ ਚਿੱਠੀ ਵਿਚ ਦੱਸਿਆ ਕਿ ਰੇਲ ਜੰਕਸ਼ਨ ਭਨੁੱਪਲੀ (ਨੰਗਲ)ਤੋਂ ਤਪ ਅਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਦੀ ਦੂਰੀ ਸਿਰਫ਼ 12 ਕਿੱਲੋਮੀਟਰ ਹੈ | ਇਸ ਲਈ ਉਕਤ ਜੰਕਸ਼ਨ ਭਨੁੱਪਲੀ ਤੋਂ ਰੇਲ ਮਾਰਗ ਨੂੰ ਤਪ ਅਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਨਾਲ ਜੌੜਿਆ ਜਾਵੇ | ਜ਼ਿਕਰਯੋਗ ਹੈ ਕਿ ਦੇਸ਼ ਵਿਦੇਸ਼ ਤੋਂ ਸੰਗਤਾਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਤਪ ਅਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਦਰਸ਼ਨਾਂ ਨੂੰ ਆਉਂਦੀਆਂ ਹਨ | ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ | ਇਸ ਨੂੰ ਰੇਲ ਮਾਰਗ ਨਾਲ ਜੋੜਿਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਪੀ. ਏ. ਯੂ.-ਕਿ੍ਸ਼ੀ ਵਿਗਿਆਨ ਕੇਂਦਰ ਨੇ ਖੇਤ ਬਚਾਓ ਅਭਿਆਨ ਤਹਿਤ ਐਫ. ਪੀ. ਓਜ਼ ਲਈ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਫਾਰਮੇਸੀ ਅਫ਼ਸਰਾਂ ਤੇ ਦਰਜਾ-4 ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ
Ad Position 24