27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਨੇ ਲਾਰਵੇ ਦੀ ਜਾਂਚ ਲਈ ਘਰ-ਘਰ ਕੀਤਾ ਸਰਵੇ

Ad Position 21
No active advertisement
ਅਜੀਤ ਡੈਸਕ 11-06-2026
ਹੁਸ਼ਿਆਰਪੁਰ, 10 ਜੂਨ (ਬਲਜਿੰਦਰਪਾਲ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਤਹਿਤ ਡੇਂਗੂ ਅਤੇ ਹੋਰ ਮੱਛਰ-ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਅੱਜ ਅਰਬਨ ਹੁਸ਼ਿਆਰਪੁਰ ਦੇ ਵੱਖ-ਵੱਖ ਵਾਰਡਾਂ 'ਚ ਵਿਸ਼ੇਸ਼ ਲਾਰਵਾ ਸਰਵੇ, ਲਾਰਵਾ ਨਸ਼ਟ ਕਰਨ ਅਤੇ ਲੋਕ ਜਾਗਰੂਕਤਾ ਮੁਹਿੰਮ ਚਲਾਈ ਗਈ | ਇਸ ਮੁਹਿੰਮ ਦੀ ਅਗਵਾਈ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਵੱਲੋਂ ਕੀਤੀ ਗਈ | ਉਨ੍ਹਾਂ ਦੀ ਨਿਗਰਾਨੀ ਹੇਠ ਸਿਹਤ ਵਿਭਾਗ ਦੀਆਂ 9 ਟੀਮਾਂ ਨੇ ਵੱਖ-ਵੱਖ ਵਾਰਡਾਂ 'ਚ ਘਰ-ਘਰ ਜਾ ਕੇ ਲਾਰਵਾ ਸਰਵੇ ਕੀਤਾ | ਟੀਮਾਂ 'ਚ ਨਰਸਿੰਗ ਵਿਦਿਆਰਥੀ, ਹੈਲਥ ਇੰਸਪੈਕਟਰ, ਮਲਟੀਪਰਪਜ਼ ਹੈਲਥ ਵਰਕਰ ਅਤੇ ਸਿਹਤ ਕਰਮਚਾਰੀ ਸ਼ਾਮਿਲ ਸਨ | ਸਰਵੇ ਦੌਰਾਨ ਟੀਮਾਂ ਵੱਲੋਂ ਘਰਾਂ ਵਿਚ ਰੱਖੇ ਕੂਲਰਾਂ, ਪਾਣੀ ਦੀਆਂ ਟੈਂਕੀਆਂ, ਫਰਿੱਜ ਦੀਆਂ ਟਰੇਆਂ, ਗਮਲਿਆਂ, ਛੱਤਾਂ ਉੱਪਰ ਪਏ ਕਬਾੜ, ਪਸ਼ੂਆਂ ਦੇ ਪਾਣੀ ਵਾਲੇ ਬਰਤਨਾਂ ਅਤੇ ਹੋਰ ਪਾਣੀ ਇਕੱਠਾ ਹੋਣ ਵਾਲੀਆਂ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ | ਇਸ ਮੌਕੇ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਆਮ ਤੌਰ 'ਤੇ ਸਾਫ਼ ਅਤੇ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਦਿਨ ਦੇ ਸਮੇਂ ਕੱਟਦਾ ਹੈ | ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ | ਇਸ ਦੌਰਾਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਤਰਸੇਮ ਲਾਲ ਵੱਲੋਂ ਹਾਜ਼ਰ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਵਿਸਤਿ੍ਤ ਜਾਗਰੂਕਤਾ ਲੈਕਚਰ ਦਿੱਤਾ ਗਿਆ | ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਵਿਚ ਡੇਂਗੂ ਦੀ ਰੋਕਥਾਮ ਲਈ ਲਗਾਤਾਰ ਲਾਰਵਾ ਸਰਵੇ, ਫੋਗਿੰਗ, ਜਾਗਰੂਕਤਾ ਗਤੀਵਿਧੀਆਂ ਅਤੇ ਸਿਹਤ ਸਿੱਖਿਆ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ | ਇਸ ਮੌਕੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲੋਕਾਂ ਨੂੰ ਡੇਂਗੂ ਸਬੰਧੀ ਜਾਣਕਾਰੀ ਵਾਲੇ ਪੈਂਫਲੇਟ ਵੀ ਵੰਡੇ ਗਏ ਅਤੇ ਘਰ-ਘਰ ਜਾ ਕੇ ਮੱਛਰਾਂ ਦੀ ਪੈਦਾਵਾਰ ਰੋਕਣ ਬਾਰੇ ਜਾਗਰੂਕ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪ੍ਰਸਿੱਧ ਗਾਇਕ ਕਨਵਰ ਗਰੇਵਾਲ 25 ਨੂੰ ਪਹੁੰਚਣਗੇ ਦਰਬਾਰ-ਏ-ਔਲੀਆ ਅਹਿਮਦ ਸ਼ਾਹ ਸਖੀ ਸਰਵਰ ਹਰਦੋਥਲਾ ਵਿਖੇ 24 ਨੂੰ ਕਰ... ਅਗਲੀ ਖ਼ਬਰ ਬੀ. ਬੀ. ਐਮ. ਬੀ. ਵਲੋਂ ਸੀ. ਐਸ. ਆਰ. ਫ਼ੰਡ ਤਹਿਤ ਸਕੂਲਾਂ ਨੂੰ ਬੈਂਚ ਅਤੇ ਵਾਟਰ ਪਿਊਰੀਫਾਇਰ ਭੇਟ
Ad Position 24