26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਗੁਰਦੁਆਰਾ ਸ਼ਹੀਦਾਂ ਭੂਲਪੁਰ ਵਿਖੇ ਸ਼ਹੀਦੀ ਦਿਹਾੜੇ ਸੰਬੰਧੀ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 12-06-2026
ਟਾਂਡਾ ਉੜਮੁੜ, 11 ਜੂਨ (ਭਗਵਾਨ ਸਿੰਘ ਸੈਣੀ)-ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਸਮਾਗਮ ਸੰਬੰਧੀ ਪਿੰਡ ਭੂਲਪੁਰ ਵਿਖੇ ਕੁਲਦੀਪ ਸਿੰਘ ਖ਼ਾਲਸਾ ਦੀ ਦੇਖ-ਰੇਖ ਵਿਚ 5 ਜੂਨ ਤੋਂ ਨਿਰੰਤਰ ਚੱਲ ਰਹੀ ਸ੍ਰੀ ਅਖੰਡ ਪਾਠ ਸਾਹਿਬ ਦੇ ਤੀਜੀ ਲੜੀ ਦੇ ਭੋਗ ਪਾਏ ਗਏ | ਉਪਰੰਤ ਕੀਰਤਨ ਦਰਬਾਰ ਸਜਾਇਆ, ਜਿਸ 'ਚ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਕੁਲਦੀਪ ਸਿੰਘ ਖ਼ਾਲਸਾ ਨੇ ਦੱਸਿਆ ਕਿ ਐਨ. ਆਰ. ਆਈ. ਵੀਰਾਂ ਤੇ ਇਲਾਕੇ ਦੀ ਸਾਧ ਸੰਗਤ ਦੇ ਸਹਿਯੋਗ ਨਾਲ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਸ਼ਹੀਦੀ ਸਮਾਗਮ 21 ਜੂਨ ਨੂੰ ਹੋਵੇਗਾ ਜਿਸ 'ਚ 5 ਜੂਨ 2026 ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ | ਉਪਰੰਤ ਵਿਸ਼ਾਲ ਕੀਰਤਨ ਦਰਬਾਰ ਹੋਵੇਗਾ | ਇਸ ਮੌਕੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੋਂ ਇਲਾਵਾ ਢਾਡੀ ਜਥੇ, ਕਥਾਵਾਚਕ ਗੁਰਬਾਣੀ ਦੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਉਪਰੰਤ ਪ੍ਰਬੰਧਕਾਂ ਵਲੋਂ ਆਈਆਂ ਹੋਈਆਂ ਸੰਗਤਾਂ ਲਈ ਲੰਗਰਾਂ ਦੇ ਅਤੁੱਟ ਪ੍ਰਬੰਧ ਕੀਤੇ ਜਾਣਗੇ | ਇਸ ਮੌਕੇ ਖ਼ਾਲਸਾ ਵਰਿੰਦਰ ਸਿੰਘ, ਹੈੱਡ ਗ੍ਰੰਥੀ ਬਲਕਾਰ ਸਿੰਘ, ਗੁਰਜੀਤ ਸਿੰਘ ਗਰਜਾ, ਨੱਥਾ ਸਿੰਘ, ਕਰਨੈਲ ਸਿੰਘ, ਕੁਲਜੀਤ ਸਿੰਘ ਬਿੱਟੂ, ਬਲਵਿੰਦਰ ਸਿੰਘ, ਜੋਗਿੰਦਰ ਸਿੰਘ, ਚਰਨ ਸਿੰਘ, ਦੀਵਾਨ ਸਿੰਘ, ਬਲਦੇਵ ਸਿੰਘ, ਬੇਅੰਤ ਸਿੰਘ, ਰਣਜੀਤ ਸਿੰਘ, ਪਰਮਜੀਤ ਕੌਰ, ਕੁਲਦੀਪ ਸਿੰਘ, ਕੁਲਦੀਪ ਕੌਰ, ਸੁਰਜੀਤ ਕੌਰ, ਬਿਮਲ ਕੌਰ, ਮਨਜੀਤ ਕੌਰ, ਗੁਰਦਿੱਤ ਸਿੰਘ, ਲਵਪ੍ਰੀਤ ਸਿੰਘ ਤੋਂ ਇਲਾਵਾ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ |
Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ਜ਼ਿਲ੍ਹੇ 'ਚ ਲੋਕਪਾਲ ਮਗਨਰੇਗਾ ਦੀ ਖਾਲੀ ਪਈ ਪੋਸਟ ਨੂੰ ਤੁਰੰਤ ਭਰਿਆ ਜਾਵੇ-ਧੀਮਾਨ ਅਗਲੀ ਖ਼ਬਰ ਨੌਜਵਾਨ ਦੀ ਹਥਿਆਰਾਂ ਨਾਲ ਕੁੱਟਮਾਰ ਕਰਨ ਵਾਲੇ 5 ਨਾਮਜ਼ਦ
Ad Position 24