26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪੰਜਾਬ ਸਰਕਾਰ ਨੇ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਨ ਦਾ ਕੰਮ ਕੀਤਾ-ਸੂਦ

Ad Position 21
No active advertisement
ਅਜੀਤ ਡੈਸਕ 12-06-2026
ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ)-ਸਥਾਨਕ ਵਾਰਡ ਨੰ: 22 'ਚ ਰੋਹਿਤ ਧੀਰ ਦੀ ਅਗਵਾਈ 'ਚ ਮਹਾਰਾਜਾ ਰਣਜੀਤ ਸਿੰਘ ਨਗਰ 'ਚ ਭਾਜਪਾ ਵਰਕਰਾਂ ਦੀ ਹੋਈ ਇਕੱਤਰਤਾ ਦੌਰਾਨ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਨੇ ਕਿਹਾ ਕਿ 'ਆਪ' ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਿਤ ਹੋ ਚੁੱਕੀ ਹੈ ਅਤੇ ਸੂਬੇ ਦੇ ਲੋਕਾਂ ਨੇ ਇਸ ਨੂੰ ਨਕਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਿਹਤ ਕ੍ਰਾਂਤੀ ਦੇ ਨਾਂਅ 'ਤੇ 16 ਮੈਡੀਕਲ ਕਾਲਜ ਬਣਾਉਣ ਦੇ ਦਾਅਵੇ ਕਰਨ ਵਾਲੀ 'ਆਪ' ਸਰਕਾਰ ਵਲੋਂ ਇਕ ਵੀ ਮੈਡੀਕਲ ਕਾਲਜ ਬਣਾਇਆ ਨਹੀਂ ਜਾ ਸਕਿਆ ਤੇ 10 ਲੱਖ ਰੁਪਏ ਦੇ ਮੁਫ਼ਤ ਇਲਾਜ ਦੇ ਨਾਂਅ 'ਤੇ ਵੀ ਲੋਕਾਂ ਨੂੰ ਸਿਰਫ਼ ਗੁੰਮਰਾਹ ਹੀ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਸਰਕਾਰੀ ਹਸਪਤਾਲਾਂ ਸਮੇਤ ਸਰਕਾਰੀ ਸਕੂਲਾਂ 'ਚ ਵੀ 50 ਫ਼ੀਸਦੀ ਤੱਕ ਪੋਸਟਾਂ ਖਾਲੀ ਹਨ | ਇਸ ਮੌਕੇ ਸਾਬਕਾ ਮੇਅਰ ਸ਼ਿਵ ਸੂਦ, ਮੀਤ ਪ੍ਰਧਾਨ ਸਤੀਸ਼ ਬਾਵਾ, ਜ਼ਿਲ੍ਹਾ ਮਹਾਂ ਮੰਤਰੀ ਸੁਰੇਸ਼ ਭਾਟੀਆ ਬਿੱਟੂ, ਬਿੰਦੂਸਾਰ ਸ਼ੁਕਲਾ, ਸੰਜੂ ਅਰੋੜਾ, ਹਰਭਜਨ ਪਾਲ, ਸੁਰਜੀਤ ਕੁਮਾਰ, ਅਨਿਲ ਠਾਕੁਰ, ਕੇਵਲ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਇਨਲਿਸਟਮੈਂਟ/ ਆਊਟਸੋਰਸ ਵਰਕਰਾਂ ਨੇ ਸਰਕਾਰ ਦੀ ਅਰਥੀ ਫੂਕੀ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
Ad Position 24