26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

2 ਪਿਸਤੌਲ, 20 ਜ਼ਿੰਦਾ ਕਾਰਤੂਸ ਤੇ 3.50 ਲੱਖ ਦੀ ਨਕਦੀ ਬਰਾਮਦ, 2 ਕਾਬੂ

Ad Position 21
No active advertisement
ਅਜੀਤ ਡੈਸਕ 12-06-2026
ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ)-ਥਾਣਾ ਹਰਿਆਣਾ ਪੁਲਿਸ ਨੇ ਗੁਪਤ ਸੂਚਨਾ ਤੋਂ ਬਾਅਦ ਇਲਾਕੇ 'ਚ ਕੀਤੀ ਨਾਕਾਬੰਦੀ ਦੌਰਾਨ ਦੋ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 2 ਪਿਸਤੌਲ ਤੇ ਲੱਖਾਂ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਐਸ. ਆਈ. ਨਵਜੋਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਕ ਗੁਪਤ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਇਕ ਕਾਰ 'ਚ ਅਸਲ੍ਹਾ ਲੈ ਕੇ ਜਾਣ ਵਾਲੇ ਹਨ | ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਨਾਕਾਬੰਦੀ ਕਰਕੇ ਇਕ ਕਾਰ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ 'ਚੋਂ 2 ਪਿਸਤੌਲ, 20 ਜ਼ਿੰਦਾ ਕਾਰਤੂਸਾਂ ਤੋਂ ਇਲਾਵਾ 3 ਲੱਖ 50 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਕਾਰ ਨੂੰ ਵੀ ਕਬਜ਼ੇ 'ਚ ਲੈ ਲਿਆ ਹੈ | ਕਥਿਤ ਦੋਸ਼ੀਆਂ ਦੀ ਪਹਿਚਾਣ ਹੀਰਾ ਲਾਲ ਵਾਸੀ ਮੁਹੱਲਾ ਬਾਲਮੀਕਿ ਹਰਿਆਣਾ ਤੇ ਕਰਨਬੀਰ ਸਿੰਘ ਉਰਫ਼ ਧਾਮੀ ਵਾਸੀ ਧਾਮੀਆਂ ਖ਼ੁਰਦ ਵਜੋਂ ਹੋਈ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਮਾਮਲਾ ਦਰਜ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ-ਊਨਾ ਅਤੇ ਫਗਵਾੜਾ-ਹੁਸ਼ਿਆਰਪੁਰ ਨੈਸ਼ਨਲ ਹਾਈਵੇ ਪ੍ਰਾਜੈਕਟਾਂ ਤੋਂ ਪ੍ਰਭਾਵਿਤ ਜ਼ਮੀਨ ਮਾਲਕ 30 ਤੱਕ ਮੁਆਵਜ਼ੇ... ਅਗਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਇਨਲਿਸਟਮੈਂਟ/ ਆਊਟਸੋਰਸ ਵਰਕਰਾਂ ਨੇ ਸਰਕਾਰ ਦੀ ਅਰਥੀ ਫੂਕੀ
Ad Position 24