26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

'ਮਿਸ਼ਨ ਕਲੀਨ ਪੰਜਾਬ' ਸਫ਼ਾਈ ਵਿਵਸਥਾ ਲਈ ਬੇਹੱਦ ਲਾਹੇਵੰਦ ਰਹੇਗਾ-ਕਰਮਜੀਤ ਕੌਰ

Ad Position 21
No active advertisement
ਅਜੀਤ ਡੈਸਕ 12-06-2026
ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ 'ਮਿਸ਼ਨ ਕਲੀਨ ਪੰਜਾਬ' ਦੀ ਸ਼ਲਾਘਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਇਹ ਉਪਰਾਲਾ ਸੂਬੇ ਦੇ ਸ਼ਹਿਰੀ ਖੇਤਰਾਂ 'ਚ ਸਫ਼ਾਈ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣ ਵਿਚ ਬੇਹੱਦ ਲਾਹੇਵੰਦ ਸਾਬਤ ਹੋਵੇਗਾ | ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਬੀਤੇ ਦਿਨੀਂ 'ਮਿਸ਼ਨ ਕਲੀਨ ਪੰਜਾਬ' ਦੀ ਸ਼ੁਰੂਆਤ ਨਾਲ ਤਕਨਾਲੋਜੀ-ਆਧਾਰਿਤ ਇਸ ਮੁਹਿੰਮ ਤਹਿਤ ਸਫ਼ਾਈ ਵਿਵਸਥਾ ਵਿਚ ਹੋਰ ਵੀ ਸੁਧਾਰ ਆਵੇਗਾ ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਮਿਸ਼ਨ ਕਲੀਨ ਤਹਿਤ ਸਾਰੇ ਨਗਰ ਨਿਗਮ ਤੇ ਕੌਂਸਲ ਅਧਿਕਾਰੀ ਰੋਜ਼ਾਨਾ ਸਵੇਰੇ 7 ਵਜੇ ਤੋਂ 8 ਵਜੇ ਤੱਕ ਫ਼ੀਲਡ 'ਚ ਰਹਿ ਕੇ ਸਫ਼ਾਈ ਕਾਰਜਾਂ ਦੀ ਨਜ਼ਰਸਾਨੀ ਕਰਨਗੇ | ਉਨ੍ਹਾਂ ਦੱਸਿਆ ਕਿ ਫ਼ੀਲਡ ਅਧਿਕਾਰੀਆਂ ਨੂੰ ਆਧੁਨਿਕ ਤਕਨੀਕਾਂ ਦੀ ਵਰਤੋਂ ਰਾਹੀਂ ਇਸ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ ਦਿੱਤਾ ਗਿਆ ਹੈ ਤਾਂ ਜੋ ਸਮੁੱਚੇ ਸੂਬੇ ਦੇ ਵੱਖ-ਵੱਖ ਖੇਤਰਾਂ ਨੂੰ ਸਫ਼ਾਈ ਪੱਖੋਂ ਅੱਵਲ ਦਰਜੇ ਦਾ ਬਣਾਇਆ ਜਾਵੇ | ਜ਼ਿਕਰਯੋਗ ਹੈ ਕਿ ਮਿਸ਼ਨ ਤਹਿਤ ਹਰੇਕ ਸ਼ਹਿਰੀ ਸਥਾਨਕ ਸੰਸਥਾ ਨੂੰ 10 ਕਿੱਲੋਮੀਟਰ ਦੇ ਜ਼ੋਨਾਂ 'ਚ ਵੰਡਿਆ ਗਿਆ ਹੈ ਤੇ ਹਰੇਕ ਜ਼ੋਨ ਦੀ ਅਗਵਾਈ ਇਕ ਨਿਗਰਾਨ ਅਧਿਕਾਰੀ- ਏ. ਡੀ. ਸੀ., ਐਮ. ਸੀ. ਕਮਿਸ਼ਨਰ, ਸੰਯੁਕਤ ਕਮਿਸ਼ਨਰ ਜਾਂ ਈ. ਓ.- ਵਲੋਂ ਕੀਤੀ ਜਾਵੇਗੀ | ਸਾਰੇ ਅਧਿਕਾਰੀ ਰੋਜ਼ਾਨਾ ਸਵੇਰੇ 7 ਵਜੇ ਤੋਂ 8 ਵਜੇ ਤੱਕ ਲਾਜ਼ਮੀ ਤੌਰ 'ਤੇ ਫ਼ੀਲਡ ਦਾ ਦੌਰਾ ਕਰਨਗੇ | ਸਥਾਨਕ ਸਰਕਾਰਾਂ ਮੰਤਰੀ ਖ਼ੁਦ ਵੀ ਪੂਰੇ ਪੰਜਾਬ 'ਚ ਅਚਨਚੇਤ ਚੈਕਿੰਗ ਕਰਨਗੇ | ਨਿਗਰਾਨ ਅਧਿਕਾਰੀ ਰੋਜ਼ਾਨਾ ਰਿਪੋਰਟਾਂ ਭੇਜਣਗੇ ਤਾਂ ਜੋ ਰੋਜ਼ਾਨਾ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਿਲ ਹੋ ਸਕੇ ਤੇ ਏ. ਆਈ-ਆਧਾਰਿਤ ਐਪ ਇਸ ਮੁਹਿੰਮ ਦੀ ਰੀਅਲ ਟਾਈਮ ਪ੍ਰਗਤੀ ਨੂੰ ਟਰੈਕ ਕਰੇਗਾ | ਇਸ ਮੁਹਿੰਮ ਦਾ ਉਦੇਸ਼ ਪ੍ਰਤੱਖ ਤੇ ਦਸਤਾਵੇਜ਼ੀ ਨਤੀਜੇ ਹਾਸਿਲ ਕਰਨਾ ਹੈ |
Ad Position 22
No active advertisement
ਪਿਛਲੀ ਖ਼ਬਰ ਅਹਿਰਾਣਾ ਕਲਾਂ 'ਚ 21 ਲੱਖ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਮੁਕੰਮਲ-ਡਾ. ਇਸ਼ਾਂਕ ਕੁਮਾਰ ਅਗਲੀ ਖ਼ਬਰ ਸੇਂਟ ਸੋਲਜਰ ਸਕੂਲ 'ਚ 6 ਰੋਜ਼ਾ ਸਮਰ ਕੈਂਪ ਸਮਾਪਤ
Ad Position 24