26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਅਹਿਰਾਣਾ ਕਲਾਂ 'ਚ 21 ਲੱਖ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਮੁਕੰਮਲ-ਡਾ. ਇਸ਼ਾਂਕ ਕੁਮਾਰ

Ad Position 21
No active advertisement
ਅਜੀਤ ਡੈਸਕ 12-06-2026
ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਵਿਧਾਨ ਸਭਾ ਹਲਕਾ ਚੱਬੇਵਾਲ ਵਿਚ ਵੀ ਵਿਕਾਸ ਕਾਰਜਾਂ ਦੀ ਰਫ਼ਤਾਰ ਲਗਾਤਾਰ ਤੇਜ਼ ਹੋ ਰਹੀ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਪਿੰਡ ਅਹਿਰਾਣਾ ਕਲਾ 'ਚ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ | ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਦੱਸਿਆ ਕਿ ਹੁਸ਼ਿਆਰਪੁਰ-ਫਗਵਾੜਾ ਰੋਡ ਤੋਂ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਪਿੰਡ ਖਿਆਲਾ ਨੂੰ ਪਿੰਡ ਅਹਿਰਾਣਾ ਕਲਾ ਰਾਹੀਂ ਜੋੜਨ ਵਾਲੀ ਅਹਿਮ ਸੜਕ ਦੇ ਨਵੀਨੀਕਰਨ ਲਈ ਪੰਜਾਬ ਸਰਕਾਰ ਵਲੋਂ 34.83 ਲੱਖ ਰੁਪਏ ਖ਼ਰਚ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਇਹ ਸੜਕ ਇਲਾਕੇ ਦੇ ਲੋਕਾਂ ਤੇ ਯੂਨੀਵਰਸਿਟੀ ਨੂੰ ਆਉਣ-ਜਾਣ ਵਾਲੇ ਹਜ਼ਾਰਾਂ ਵਿਦਿਆਰਥੀਆਂ ਲਈ ਬਹੁਤ ਅਹਿਮ ਹੈ | ਡਾ. ਇਸ਼ਾਂਕ ਕੁਮਾਰ ਨੇ ਦੱਸਿਆ ਕਿ ਪਿੰਡ ਅਹਿਰਾਣਾ ਕਲਾ 'ਚ ਵੱਖ-ਵੱਖ ਵਿਕਾਸ ਕਾਰਜਾਂ ਲਈ ਵੀ ਕਰੀਬ 21 ਲੱਖ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਗਈ ਹੈ | ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰ ਰਹੀ ਹੈ ਤੇ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇਤਾ ਸ਼ੰਭੂ ਨਾਥ ਭਾਰਤੀ ਨੇ 'ਸੰਕਲਪ ਤੋਂ ਸਿਧੀ ਯਾਤਰਾ' ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ 'ਮਿਸ਼ਨ ਕਲੀਨ ਪੰਜਾਬ' ਸਫ਼ਾਈ ਵਿਵਸਥਾ ਲਈ ਬੇਹੱਦ ਲਾਹੇਵੰਦ ਰਹੇਗਾ-ਕਰਮਜੀਤ ਕੌਰ
Ad Position 24