ਚੱਬੇਵਾਲ, 11 ਜੂਨ (ਰਾਜੀਵ ਭਾਰਦਵਾਜ)-ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਚੁੱਕੀ ਹੈ | ਸਰਕਾਰੀ ਦਫ਼ਤਰਾਂ 'ਚ ਕੰਮ ਕੱਛੂ ਦੀ ਚਾਲ ਵਾਂਗ ਹੋ ਰਹੇ ਹਨ | ਪੁਲਿਸ ਥਾਣਿਆਂ ਵਿਚ ਲੋਕ ਖੱਜਲ ਖ਼ੁਆਰ ਹੋ ਰਹੇ ਹਨ, ਕਿਸੇ ਪਾਸੇ ਆਮ ਲੋਕਾਂ ਦੀ ਸੁਣਵਾਈ ਨਹੀਂ ਹੋ ਰਹੀ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਚੱਬੇਵਾਲ ਹਲਕੇ ਦੇ ਇੰਚਾਰਜ ਹਰਮਿੰਦਰ ਸਿੰਘ ਸੰਧੂ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਧਾਇਕ ਆਪਣੇ ਦਫ਼ਤਰਾਂ 'ਚ ਲੋਕਾਂ ਦੀ ਭੀੜ ਨੂੰ ਦੇਖ ਕੇ ਮਾਣ ਮਹਿਸੂਸ ਨਾ ਕਰਨ | ਉਨ੍ਹਾਂ ਕਿਹਾ ਕਿ ਇਹ ਭੀੜ ਇਸ ਗੱਲ ਦਾ ਸਬੂਤ ਹੈ ਕਿ ਲੋਕਾਂ ਦੇ ਮਾਮੂਲੀ ਕੰਮ ਵੀ ਸਰਕਾਰੀ ਦਫ਼ਤਰਾਂ ਵਿਚ ਨਹੀਂ ਹੋ ਰਹੇ | ਉਨ੍ਹਾਂ ਕਿਹਾ ਕਿ 2027 'ਚ ਵਿਧਾਨ ਸਭਾ ਚੋਣਾਂ ਦੌਰਾਨ ਲੋਕ ਆਮ ਆਦਮੀ ਪਾਰਟੀ ਨੂੰ ਚੱਲਦਾ ਕਰ ਦੇਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ |