ਦਸੂਹਾ, 11 ਜੂਨ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਸੁਸਾਇਟੀ ਪਿੰਡ ਮਾਂਗਟ ਨੂੰ ਇਕ ਲੱਖ ਰੁਪਏ ਦਾ ਚੈੱਕ ਭੇਟ ਕੀਤਾ | ਇਸ ਮੌਕੇ ਉਨ੍ਹਾਂ ਸੁਸਾਇਟੀ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਇਹ ਚੈੱਕ ਪਿੰਡ 'ਚ ਧਰਮਸ਼ਾਲਾ ਦੇ ਚੱਲ ਰਹੇ ਕੰਮ ਲਈ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ 'ਚ ਵਿਕਾਸ ਕਾਰਜਾਂ ਵਿਚ ਕੋਈ ਵੀ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ | ਇਸ ਮੌਕੇ ਸਕੱਤਰ ਬਿਕਰਮਜੀਤ ਸਿੰਘ, ਕੈਸ਼ੀਅਰ ਹਰਦੀਪ ਸਿੰਘ, ਰਣਜੀਤ ਸਿੰਘ, ਨਜ਼ੀਰ, ਸੁਰਿੰਦਰ ਪਾਲ ਸਿੰਘ, ਦਲਜੀਤ ਸਿੰਘ, ਕਿਰਪਾਲ ਸਿੰਘ, ਰਾਮ ਲੁਭਾਇਆ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |