ਸ਼ਾਮਚੁਰਾਸੀ, 11 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)-ਨਗਰ ਕੌਂਸਲ ਸ਼ਾਮਚੁਰਾਸੀ ਦੀਆਂ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵਲੋਂ ਕਸਬਾ ਸ਼ਾਮਚੁਰਾਸੀ ਦੇ ਵੱਖ-ਵੱਖ ਵਾਰਡਾਂ ਦੇ ਪਾਰਟੀ ਉਮੀਦਵਾਰਾਂ ਦੇ ਹੱਕ 'ਚ ਚੋਣ ਮੀਟਿੰਗ ਕੀਤੀ ਗਈ | ਇਸ ਮੌਕੇ ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ, ਸੰਦੀਪ ਸਿੰਘ ਸੀਕਰੀ ਅਤੇ ਯੂਥ ਅਕਾਲੀ ਦਲ ਦੇ ਅਬਜ਼ਰਵਰ ਹਰਸਿਮਰਨ ਸਿੰਘ ਹਰਜੀ ਬਾਜਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਦੀ ਆਵਾਜ਼ ਬਣਿਆ ਹੈ ਅਤੇ ਪਾਰਟੀ ਦੇ ਉਮੀਦਵਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉੱਤਰਨਗੇ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਸ਼ਾਮਚੁਰਾਸੀ ਦੇ ਵਿਕਾਸ, ਬੁਨਿਆਦੀ ਸਹੂਲਤਾਂ ਦੇ ਵਿਸਥਾਰ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਅੱਗੇ ਵਧਾਉਣ ਲਈ ਅਕਾਲੀ ਦਲ ਦੇ ਉਮੀਦਵਾਰਾਂ ਦੀ ਜਿੱਤ ਬਹੁਤ ਜ਼ਰੂਰੀ ਹੈ | ਇਸ ਮੌਕੇ ਸਰਕਲ ਪ੍ਰਧਾਨ ਰਵਿੰਦਰਪਾਲ ਸਿੰਘ ਸੂਚ, ਸੀਨੀਅਰ ਆਗੂ ਅਮਰੀਕ ਸਿੰਘ ਭਾਗੋਵਾਲ, ਨਰਿੰਦਰ ਸਿੰਘ ਬਾਹਦ, ਸਰਕਲ ਪ੍ਰਧਾਨ ਹਰਜਿੰਦਰ ਸਿੰਘ ਅਧਿਕਾਰਾ, ਹਰਦੇਵ ਸਿੰਘ ਸਹਾਏਪੁਰੀ, ਬਲਵੰਤ ਸਿੰਘ ਬਰਿਆਲ, ਜ਼ਿਲ੍ਹਾ ਮੀਤ ਪ੍ਰਧਾਨ ਸੁਖਪਾਲ ਸਿੰਘ ਧੂਤ, ਮਨਪ੍ਰੀਤ ਸਿੰਘ ਮੱਲ੍ਹੀ, ਮਨਵਿੰਦਰ ਸਿੰਘ ਸੂਚ, ਅਮਨਦੀਪ ਸਿੰਘ ਸੈਨਪੁਰ, ਰਾਜਵਿੰਦਰ ਸਿੰਘ, ਹਰਕਰਨ ਸਿੰਘ, ਪਿ੍ਤਪਾਲ ਸਿੰਘ ਢੱਡਾ, ਬਲਦੀਪ ਸਿੰਘ, ਮਨਪ੍ਰੀਤ ਸਿੰਘ ਵੀ ਸ਼ਾਮਿਲ ਸਨ |