23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਨਿਗਮ ਚੋਣਾਂ ਲਈ ਸਰਕਾਰ ਦੀ ਸ਼ਹਿ 'ਤੇ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਬਦਲਿਆ ਜਾਵੇ-ਨਿਪੁੰਨ ਸ਼ਰਮਾ

Ad Position 21
No active advertisement
ਅਜੀਤ ਡੈਸਕ 12-06-2026
ਹੁਸ਼ਿਆਰਪੁਰ, 11 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਜਪਾ ਨਗਰ ਨਿਗਮ ਚੋਣਾਂ ਸੰਬੰਧੀ ਪਹਿਲੇ ਦਿਨ ਤੋਂ ਹੀ ਹੁਸ਼ਿਆਰਪੁਰ ਦੇ ਸ਼ਹਿਰ ਵਾਸੀਆਂ ਦੇ ਲੋਕਤੰਤਰਿਕ ਅਧਿਕਾਰਾਂ ਦੀ ਰੱਖਿਆ ਲਈ ਸੰਘਰਸ਼ ਕਰਦੀ ਆ ਰਹੀ ਹੈ | ਭਾਜਪਾ ਨੇ ਲਗਾਤਾਰ ਇਹ ਮੁੱਦਾ ਉਠਾਇਆ ਹੈ ਕਿ ਚੋਣ ਪ੍ਰਕਿਰਿਆ ਪੂਰਨ ਰੂਪ 'ਚ ਨਿਰਪੱਖ, ਪਾਰਦਰਸ਼ੀ ਤੇ ਕਾਨੂੰਨ ਦੇ ਦਾਇਰੇ 'ਚ ਰਹਿ ਕੇ ਪੂਰੀ ਹੋਣੀ ਚਾਹੀਦੀ ਹੈ, ਪਰ ਪ੍ਰਸ਼ਾਸਨ ਪੰਜਾਬ ਸਰਕਾਰ ਤੇ 'ਆਪ' ਨੇਤਾਵਾਂ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਹੈ | ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਪ੍ਰਧਾਨ ਭਾਜਪਾ ਨਿਪੁੰਨ ਸ਼ਰਮਾ ਨੇ ਕਿਹਾ ਕਿ ਭਾਜਪਾ ਚੋਣ ਕਮਿਸ਼ਨ ਤੋਂ 'ਆਪ' ਦੇ ਇਸ਼ਾਰੇ 'ਤੇ ਕੰਮ ਕਰਨ ਵਾਲੇ ਕੁੱਝ ਅਧਿਕਾਰੀਆਂ ਨੂੰ ਬਦਲਣ ਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਚੋਣ ਕਮਿਸ਼ਨਰ ਜੇਕਰ ਹੁਸ਼ਿਆਰਪੁਰ ਨਗਰ ਨਿਗਮ ਦੀ ਚੋਣ ਕਰਵਾਉਣ ਲਈ ਗੰਭੀਰ ਹੈ ਤਾਂ ਸਭ ਤੋਂ ਪਹਿਲਾਂ ਉਕਤ ਮੰਗ ਨੂੰ ਅਮਲੀਜਾਮਾ ਪਹਿਨਾਇਆ ਜਾਵੇ | ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਦੇ ਵਾਸੀਆਂ ਦੇ ਅਧਿਕਾਰਾਂ ਦੀ ਰੱਖਿਆ ਲਈ ਭਾਜਪਾ ਹਮੇਸ਼ਾਂ ਸੰਘਰਸ਼ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਤੇ ਉਦਯੋਗਪਤੀ ਸਤੀਸ਼ ਕੁਮਾਰ ਅਗਰਵਾਲ ਨਹੀਂ ਰਹੇ, ਸਸਕਾਰ ਅੱਜ ਅਗਲੀ ਖ਼ਬਰ ਦਰਬਾਰ ਬੀਬੀ ਸੂਦੀ ਦਾ ਸਾਲਾਨਾ ਸੱਭਿਆਚਾਰਕ ਮੇਲਾ 18 ਨੂੰ
Ad Position 24