05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਨਗਰ ਕੌਂਸਲ ਸ਼ਾਮਚੁਰਾਸੀ ਦੇ 9 ਵਾਰਡਾਂ ਲਈ ਚੋਣਾਂ ਅੱਜ, ਚੋਣ ਅਮਲਾ ਰਵਾਨਾ

Ad Position 21
No active advertisement
ਅਜੀਤ ਡੈਸਕ 13-06-2026
ਸ਼ਾਮਚੁਰਾਸੀ, 12 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)-ਨਗਰ ਕੌਂਸਲ ਸ਼ਾਮਚੁਰਾਸੀ ਦੇ 9 ਵਾਰਡਾਂ ਦੀਆਂ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ | ਚੋਣਾਂ ਨੂੰ ਅਮਨ-ਅਮਾਨ ਤੇ ਨਿਰਪੱਖ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਰਿਟਰਨਿੰਗ ਅਫ਼ਸਰ ਤੇ ਹੋਰ ਉੱਚ ਅਧਿਕਾਰੀਆਂ ਦੀ ਨਿਗਰਾਨੀ ਹੇਠ ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੋਮੈਨ ਸ਼ਾਮਚੁਰਾਸੀ, ਲਾਇਲਪੁਰ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੌਰਮਿੰਟ ਮਿਡਲ ਸਕੂਲ ਤੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸ਼ਾਮਚੁਰਾਸੀ ਦੇ 9 ਵਾਰਡਾਂ ਦੇ 9 ਪੋਲਿੰਗ ਸਟੇਸ਼ਨ ਬਣਾਏ ਗਏ ਹਨ | ਜਿਸ ਅਧੀਨ ਸਾਰਾ ਚੋਣ ਅਮਲਾ ਪੋਲਿੰਗ ਸਟੇਸ਼ਨਾਂ 'ਤੇ ਪਹੁੰਚ ਚੁੱਕਾ ਹੈ | ਵਧੀਕ ਚੋਣਕਾਰ ਅਫ਼ਸਰ ਨਿਕਾਸ ਕੁਮਾਰ ਤੇ ਐਸ. ਡੀ. ਐਮ. ਪਰਮਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹੋ ਰਹੀਆਂ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਇਨ੍ਹਾਂ ਚੋਣਾਂ ਸੰਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਤਜਿੰਦਰ ਸਿੰਘ, ਸਹਾਇਕ ਅਫ਼ਸਰ ਹਰਦੀਪ ਸਿੰਘ ਤੇ ਚੋਣ ਇੰਚਾਰਜ ਸੁਖਦੇਵ ਸਿੰਘ ਕਾਜ਼ਲ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੁੱਲ 135 ਸਰਕਾਰੀ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ | ਉਨ੍ਹਾਂ ਦੱਸਿਆ ਕਿ ਚੋਣ ਅਮਲਾ ਆਪਣੇ ਨਿਰਧਾਰਿਤ ਪੋਲਿੰਗ ਸਟੇਸ਼ਨਾਂ 'ਤੇ ਪਹੁੰਚ ਚੁੱਕਾ ਹੈ ਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵਲੋਂ ਸਰਪਲੱਸ ਟੀਮਾਂ ਵੀ ਮੌਕੇ 'ਤੇ ਤਾਇਨਾਤ ਰੱਖੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਦੇ ਕੁਲ 9 ਵਾਰਡਾਂ 'ਚ ਇਸ ਵਾਰ 3372 ਵੋਟਰ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕਰਨਗੇ | ਇਨ੍ਹਾਂ 'ਚ ਕੁੱਲ ਵੋਟਰਾਂ 'ਚੋਂ 1725 ਮਰਦ ਵੋਟਰ ਅਤੇ 1647 ਅÏਰਤ ਵੋਟਰ ਸ਼ਾਮਿਲ ਹਨ | ਵੋਟਾਂ ਪੈਣ ਦਾ ਕੰਮ ਸਵੇਰੇ ਠੀਕ 8 ਵਜੇ ਸ਼ੁਰੂ ਹੋ ਜਾਵੇਗਾ, ਜੋ ਕਿ ਬਿਨਾਂ ਕਿਸੇ ਰੁਕਾਵਟ ਦੇ ਲਗਾਤਾਰ ਦੁਪਹਿਰ ਬਾਅਦ 4 ਵਜੇ ਤੱਕ ਜਾਰੀ ਰਹੇਗਾ | 4 ਵਜੇ ਵੋਟਿੰਗ ਦੀ ਪ੍ਰਕਿਰਿਆ ਖ਼ਤਮ ਹੁੰਦਿਆਂ ਹੀ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਦੇ ਅੰਦਰ ਹੀ ਵੋਟਾਂ ਦੀ ਗਿਣਤੀ ਦਾ ਕੰਮ ਤੁਰੰਤ ਸ਼ੁਰੂ ਕਰ ਦਿੱਤਾ ਜਾਵੇਗਾ ਤੇ ਨਤੀਜੇ ਐਲਾਨੇ ਜਾਣਗੇ | ਡੀ. ਐਸ. ਪੀ. (ਦਿਹਾਤੀ) ਹੁਸ਼ਿਆਰਪੁਰ ਨਰਿੰਦਰ ਸਿੰਘ ਅਤੇ ਥਾਣਾ ਮੁਖੀ ਬੁੱਲ੍ਹੋਵਾਲ ਪਰਵਿੰਦਰਜੀਤ ਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਵੋਟਰ ਬਿਨਾਂ ਕਿਸੇ ਡਰ ਜਾਂ ਭੈਅ ਦੇ ਸ਼ਾਂਤੀਪੂਰਵਕ ਮਾਹੌਲ 'ਚ ਆਪਣੀ ਵੋਟ ਪਾ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਡਿਜੀਟਲ ਜਨਮ ਸਰਟੀਫਿਕੇਟ ਦੀ ਸ਼ਰਤ ਕਰਕੇ ਹਜ਼ਾਰਾਂ ਬੱਚਿਆਂ ਦੇ ਦਾਖ਼ਲੇ ਖ਼ਤਰੇ ਵਿਚ-ਪ੍ਰਧਾਨ ਵਿਰਕ ਅਗਲੀ ਖ਼ਬਰ 'ਪਹਿਲ' ਸੰਸਥਾ ਵਲੋਂ ਪੜ੍ਹੇ-ਲਿਖੇ ਬੇਰੁਜ਼ਗਾਰਾਂ ਲਈ ਮੁਫ਼ਤ ਕੋਚਿੰਗ ਸੈਂਟਰ ਖੋਲ੍ਹਣ ਦਾ ਫ਼ੈਸਲਾ
Ad Position 24
No active advertisement