23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਏ. ਡੀ. ਸੀ. ਵਲੋਂ ਜ਼ਿਲ੍ਹਾ ਪੱਧਰੀ ਯੋਗ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 14-06-2026
ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ 21 ਜੂਨ ਨੂੰ ਸਥਾਨਕ ਪੁਲਿਸ ਲਾਈਨ ਗਰਾੳਾੂਡ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਨੇ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ 21 ਜੂਨ ਨੂੰ ਪੁਲਿਸ ਲਾਈਨ ਗਰਾਊਾਡ ਵਿਖੇ ਸਵੇਰੇ 7 ਤੋਂ 8 ਵਜੇ ਤੱਕ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਸਵੇਰੇ 6:30 ਤੋਂ 7 ਵਜੇ ਤੱਕ ਰਜਿਸਟ੍ਰੇਸ਼ਨ ਹੋਵੇਗੀ | ਉਨ੍ਹਾਂ ਕਿਹਾ ਕਿ ਸੰਬੰਧਿਤ ਅਧਿਕਾਰੀ ਸਮੇਂ ਸਿਰ ਪ੍ਰੋਗਰਾਮ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਤੇ ਸਾਰੇ ਪ੍ਰਬੰਧ ਯਕੀਨੀ ਬਣਾਉਣ | ਜ਼ਿਕਰਯੋਗ ਹੈ ਕਿ ਯੋਗ ਦਿਵਸ ਮੌਕੇ ਵੱਖ-ਵੱਖ ਟਰੇਨਰਾਂ ਵਲੋਂ ਯੋਗ ਕਰਵਾਇਆ ਜਾਵੇਗਾ ਅਤੇ ਤੰਦਰੁਸਤ ਰਹਿਣ ਲਈ ਯੋਗਾ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਪੁਲਿਸ ਵਿਭਾਗ, ਪੀ. ਆਰ. ਟੀ. ਸੀ. ਜਹਾਨਖੇਲਾਂ, ਬੀ. ਐਸ. ਐਫ. ਕੈਂਪ ਖੜ੍ਹਕਾਂ, ਕਾਲਜਾਂ ਦੇ ਵਿਦਿਆਰਥੀਆਂ, ਯੂਥ ਕਲੱਬਾਂ ਦੇ ਮੈਂਬਰਾਂ ਸਮੇਤ ਸਮੂਹ ਵਿਭਾਗਾਂ ਦੇ ਮੁਖੀਆਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 21 ਜੂਨ ਨੂੰ ਸਵੇਰੇ 6:30 ਵਜੇ ਪੁਲਿਸ ਲਾਈਨ ਗਰਾਊਾਡ ਵਿਚ ਪਹੁੰਚ ਕੇ ਇਸ ਜ਼ਿਲ੍ਹਾ ਪੱਧਰੀ ਯੋਗ ਦਿਵਸ ਵਿਚ ਵੱਧ ਤੋਂ ਵੱਧ ਗਿਣਤੀ 'ਚ ਸ਼ਿਰਕਤ ਕਰਨ | ਉਨ੍ਹਾਂ ਇਸ ਦੌਰਾਨ ਰਿਫਰੈਸ਼ਮੈਂਟ, ਪੀਣ ਵਾਲੇ ਪਾਣੀ, ਸਫ਼ਾਈ, ਮੁੱਢਲੀ ਸਹਾਇਤਾ, ਟਰੈਫ਼ਿਕ, ਟੈਂਟ ਤੇ ਹੋਰਨਾਂ ਪ੍ਰਬੰਧਾਂ ਸੰਬੰਧੀ ਵੀ ਸੰਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ | ਇਸ ਮੌਕੇ ਸਹਾਇਕ ਕਮਿਸ਼ਨਰ ਸੁਮਿਤ ਮੁਧ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਦੀ ਮੀਟਿੰਗ ਅਗਲੀ ਖ਼ਬਰ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਠੱਕਰਵਾਲ 'ਚ 191 ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਵੰਡੀਆਂ
Ad Position 24