24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਖੰਨਾ ਵਲੋਂ ਡੀ. ਏ. ਵੀ. ਵਿੱਦਿਅਕ ਸੰਸਥਾਵਾਂ ਦੇ ਸ਼ਤਾਬਦੀ ਤੇ ਕਾਨਵੋਕੇਸ਼ਨ ਸਮਾਗਮ ਸੰਬੰਧੀ ਸਾਬਕਾ ਰਾਸ਼ਟਰਪਤੀ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 14-06-2026
ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ)-ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਵਲੋਂ ਡੀ. ਏ. ਵੀ. ਵਿੱਦਿਅਕ ਸੰਸਥਾਵਾਂ ਦੇ 100 ਸਾਲ ਪੂਰੇ ਹੋਣ ਤੇ ਕਨਵੋਕੇਸ਼ਨ ਸਮਾਗਮ ਸੰਬੰਧੀ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਗਈ ਤੇ ਉਨ੍ਹਾਂ ਨੂੰ ਉਕਤ ਸਮਾਗਮ 'ਚ ਸ਼ਾਮਿਲ ਹੋਣ ਲਈ ਸੱਦਾ ਪੱਤਰ ਦਿੱਤਾ | ਇਸ ਮੌਕੇ ਖੰਨਾ ਨੇ ਸਾਬਕਾ ਰਾਸ਼ਟਰਪਤੀ ਨੂੰ ਦੱਸਿਆ ਕਿ ਡੀ. ਏ. ਵੀ. ਸਿੱਖਿਆ ਦੇ ਖੇਤਰ 'ਚ ਇਕ ਨਾਮਵਰ ਸੰਸਥਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਦਾ ਮੁੱਖ ਉਦੇਸ਼ ਆਧੁਨਿਕ ਸਿੱਖਿਆ ਦੇ ਨਾਲ-ਨਾਲ ਵੈਦਿਕ ਪਰੰਪਰਾਵਾਂ ਤੇ ਨੈਤਿਕ ਕਦਰਾਂ-ਕੀਮਤਾਂ ਦਾ ਪ੍ਰਚਾਰ ਕਰਨਾ ਹੈ | ਖੰਨਾ ਨੇ ਦੱਸਿਆ ਕਿ ਡੀ. ਏ. ਵੀ. ਵਿੱਦਿਅਕ ਸੰਸਥਾਵਾਂ ਆਪਣੀ ਉੱਚ ਗੁਣਵੱਤਾ ਵਾਲੀ ਸਿੱਖਿਆ, ਸ਼ਾਨਦਾਰ ਬੁਨਿਆਦੀ ਢਾਂਚੇ ਅਤੇ ਯੋਗਤਾ ਪ੍ਰਾਪਤ ਫੈਕਲਟੀ ਲਈ ਰਾਸ਼ਟਰੀ ਪੱਧਰ 'ਤੇ ਮਸ਼ਹੂਰ ਹਨ | ਖੰਨਾ ਨੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਅਪੀਲ ਕੀਤੀ ਕਿ ਉਹ ਡੀ.ਏ.ਵੀ. ਵਿੱਦਿਅਕ ਅਦਾਰਿਆਂ ਦੇ ਸ਼ਤਾਬਦੀ ਤੇ ਕਾਨਵੋਕੇਸ਼ਨ ਸਮਾਗਮ 'ਚ ਸ਼ਾਮਿਲ ਹੋਣ |
Ad Position 22
No active advertisement
ਪਿਛਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਪਸ਼ੂ ਪਾਲਣ ਸੰਬੰਧੀ ਸਿਖਲਾਈ ਕੋਰਸ ਕਰਵਾਇਆ ਅਗਲੀ ਖ਼ਬਰ ਸੰਸਦ ਮੈਂਬਰ ਚੱਬੇਵਾਲ ਤੇ ਵਿਧਾਇਕ ਘੁੰਮਣ ਵਲੋਂ ਸਾਂਝੇ ਤੌਰ 'ਤੇ ਰੱਖਿਆ ਹੈਲਥ ਵੈੱਲਨੈੱਸ ਸੈਂਟਰ ਦਾ ਨੀਂਹ ਪੱਥਰ
Ad Position 24