ਗੜ੍ਹਸ਼ੰਕਰ, 13 ਜੂਨ (ਧਾਲੀਵਾਲ)-ਗੁਰਦੁਆਰਾ ਬਾਬਾ ਗੰਗ ਦਾਸ ਜੀ ਘਾਗੋਂ ਗੁਰੂ ਵਿਖੇ ਸਾਲਾਨਾ ਜੋੜ ਮੇਲੇ ਨੂੰ ਮੁੱਖ ਰੱਖਦੇ ਹੋਏ ਵਰਲਡ ਕੈਂਸਰ ਕੇਅਰ ਯੂ. ਕੇ. ਵਲੋਂ ਕੈਂਸਰ ਜਾਂਚ, ਅੱਖਾਂ ਤੇ ਹੋਰ ਬਿਮਾਰੀਆਂ ਦੀ ਜਾਂਚ ਲਈ ਮੁਫ਼ਤ ਮੈਡੀਕਲ ਕੈਂਪ 14 ਤੇ 15 ਜੂਨ ਨੂੰ ਲਗਾਇਆ ਸਵੇਰੇ 9 ਵਜੇ ਤੋਂ ਲਗਾਇਆ ਜਾ ਰਿਹਾ ਹੈ | ਗੁਰੂ ਘਰ ਦੇ ਮੁੱਖ ਸੇਵਾਦਾਰ ਜਥੇਦਾਰ ਜੋਗਾ ਸਿੰਘ ਇਬਰਾਹੀਮਪੁਰ ਨੇ ਦੱਸਿਆ ਕਿ ਕੈਂਪ ਦੌਰਾਨ ਕੈਂਸਰ ਜਾਂਚ ਤੋਂ ਇਲਾਵਾ ਅੱਖਾਂ ਦੇ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ 15 ਜੂਨ ਨੂੰ ਜੇਠ-ਹਾੜ ਦੀ ਸੰਗਰਾਂਦ ਦੇ ਦਿਹਾੜੇ ਮੌਕੇ ਸਾਲਾਨਾ ਜੋੜ ਮੇਲੇ ਦੌਰਾਨ ਢਾਡੀ ਦਰਬਾਰ ਵਿਚ ਢਾਡੀ ਕਸ਼ਮੀਰ ਸਿੰਘ ਕਾਦਰ, ਢਾਡੀ ਜਸਦੀਪ ਸਿੰਘ ਨਾਗਰਾ, ਗਿਆਨੀ ਰਾਜਵਿੰਦਰ ਸਿੰਘ ਗੁੱਲਪੁਰ ਦੇ ਜਥੇ ਸੰਗਤਾਂ ਨੂੰ ਢਾਡੀ ਵਾਰਾਂ ਗਾ ਕੇ ਨਿਹਾਲ ਕਰਨਗੇ |